ਨਵੀਂ ਦਿੱਲੀ, 11 ਮਈ, ਹ.ਬ. : ਅਲ ਕਾਦਿਰ ਟਰੱਸਟ ਘੁਟਾਲੇ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਵਿੱਚ ਹਿੰਸਾ ਵਧਦੀ ਜਾ ਰਹੀ ਹੈ। ਸਿੰਧ ਸੂਬੇ ਨੂੰ ਛੱਡ ਕੇ ਪੰਜਾਬ, ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ’ਚ ਫੌਜ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਪੀਟੀਆਈ ਆਗੂ ਫਵਾਦ ਚੌਧਰੀ ਨੂੰ ਦੇਰ ਰਾਤ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਹਿੰਸਾ ਭੜਕਾਉਣ ਦੇ ਦੋਸ਼ ਹੇਠ ਵੀਰਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਹੁਣ ਤੱਕ ਇਮਰਾਨ ਦੀ ਪਾਰਟੀ ਦੇ ਕਰੀਬ 1900 ਨੇਤਾਵਾਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਚੁੱਕੀ ਹੈ। ਇਸ ਦੌਰਾਨ 9 ਮਈ ਨੂੰ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਹਿੰਸਾ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ।