Home ਦੁਨੀਆ ਪਾਕਿਸਾਨ ਦੇ ਪ੍ਰਧਾਨ ਮੰਤਰੀ ਤੋਂ ਬਾਅਦ ਹੁਣ ਰਾਸ਼ਟਰਪਤੀ ਵੀ ਆਏ ਕੋਰੋਨਾ ਦੀ ਲਪੇਟ ’ਚ

ਪਾਕਿਸਾਨ ਦੇ ਪ੍ਰਧਾਨ ਮੰਤਰੀ ਤੋਂ ਬਾਅਦ ਹੁਣ ਰਾਸ਼ਟਰਪਤੀ ਵੀ ਆਏ ਕੋਰੋਨਾ ਦੀ ਲਪੇਟ ’ਚ

0
ਪਾਕਿਸਾਨ ਦੇ ਪ੍ਰਧਾਨ ਮੰਤਰੀ ਤੋਂ ਬਾਅਦ ਹੁਣ ਰਾਸ਼ਟਰਪਤੀ ਵੀ ਆਏ ਕੋਰੋਨਾ ਦੀ ਲਪੇਟ ’ਚ

ਇਸਲਾਮਾਬਾਦ, 30 ਮਾਰਚ, ਹ.ਬ. : ਕੋਰੋਨਾ ਵਾਇਰਸ ਦੇ ਕਹਿਰ ਕਾਰਨ ਦੁਨੀਆ ਬੇਹਾਲ ਹੈ, ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਮਹਾਮਾਰੀ ਨੇ ਕਾਫੀ ਮਾੜਾ ਹਾਲ ਕੀਤਾ ਹੋਇਆ। ਉਥੇ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਬਾਅਦ ਹੁਣ ਰਾਸ਼ਟਰਪਤੀ ਆਰਿਫ ਅਲਵੀ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਸੋਮਵਾਰ ਨੂੰ ਆਰਿਫ ਅਲਵੀ ਦੀ ਕੋਵਿਡ-19 ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਪਾਕਿਸਤਾਨ ਵਿਚ ਵੀ ਮਹਾਮਾਰੀ ਦੇ ਖ਼ਿਲਾਫ਼ ਟੀਕਾਕਰਣ ਮੁਹਿੰਮ ਜਾਰੀ ਹੈ, ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਹਾਲ ਹੀ ਵਿਚ ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। ਕੋਵਿਡ-19 ਪਾਜ਼ੇਟਿਵ ਹੋਣ ਦੀ ਜਾਣਕਾਰੀ ਆਰਿਫ ਅਲਵੀ ਨੇ ਖੁਦ ਅਪਣੇ ਟਵੀਟ ਵਿਚ ਦਿੱਤੀ।
ਗੌਰਤਲਬ ਹੈ ਕਿ ਪਾਕਿਸਤਾਨ ਵਿਚ ਵੀ ਭਾਰਤ ਦੀ ਤਰ੍ਹਾਂ ਹੀ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਾਕਿਸਤਾਨ ਸਰਕਾਰ ਨੇ ਵਾਇਰਸ ਨੂੰ ਕਾਬੂ ਕਰਨ ਦੇ ਲਈ ਦੇਸ਼ ਦੀ ਰਾਜਧਾਨੀ ਇਸਲਾਮਾਬਾਦ ਸਣੇ ਕਈ ਇਲਾਕਿਆਂ ਵਿਚ ਲੌਕਡਾਊਨ ਲਾਗੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਇਲਾਕਿਆਂ ਵਿਚ ਵੀ ਲੌਕਡਾਊਨ ਲਾਉਣ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਹਾਲ ਦੇ ਦਿਨਾਂ ਵਿਚ ਕੋਰੋਨਾ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਦੇਸ਼ ਵਿਚ ਮਹਾਮਾਰੀ ਦਾ ਪਾਜ਼ੇਟਿਵ ਰੇਟ ਵਧ ਕੇ 11 ਫੀਸਦੀ ’ਤੇ ਪਹੁੰਚ ਗਿਆ ਹੈ।
ਪਾਕਿਸਤਾਨ ਵਿਚ ਇਸਤੇਮਾਲ ਕੀਤੀ ਜਾ ਰਹੀ ਚੀਨੀ ਵੈਕਸੀਨ ਦਾ ਵੀ ਅਸਰ ਨਹੀਂ ਦਿਖਾਈ ਦੇ ਰਿਹਾ ਹੈ। ਵੈਕਸੀਨ ਦੀ ਪਹਿਲੀ ਖੁਰਾਕ ਲੈਣ ਦੇ ਦੋ ਦਿਨ ਬਾਅਦ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੇਟਿਵ ਹੋ ਗਏ ਸੀ , ਹੁਣ ਰਾਸ਼ਟਰਪਤੀ ਆਰਿਫ ਵੀ ਮਹਾਮਾਰੀ ਨਾਲ ਪੀੜਤ ਹੋ ਗਏ ਹਨ।ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ।