ਹਾਲਾਤ ਨੂੰ ਲੈ ਕੇ ਆਪਣੇ ਨਾਗਰਿਕਾਂ ਨੂੰ ਕੀਤਾ ਚੌਕਸ
ਔਟਵਾ/ਵਾਸ਼ਿੰਗਟਨ/ਲੰਡਨ, 10 ਮਈ (ਹਮਦਰਦ ਨਿਊਜ਼ ਸਰਵਿਸ) : ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਮਗਰੋਂ ਪਾਕਿਸਤਾਨ ਵਿੱਚ ਹਿੰਸਾ ਭੜਕੀ ਹੋਈ ਹੈ, ਜਿਸ ’ਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਗਈ ਤੇ ਵੱਡੀ ਗਿਣਤੀ ਲੋਕ ਜ਼ਖਮੀ ਦੱਸੇ ਜਾ ਰਹੇ ਨੇ। ਇਨ੍ਹਾਂ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਕੈਨੇਡਾ, ਅਮਰੀਕਾ ਤੇ ਬ੍ਰਿਟੇਨ ਸਣੇ ਕਈ ਮੁਲਕਾਂ ਨੇ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕਰ ਦਿੱਤੀ। ਪਾਕਿਸਤਾਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਮਗਰੋਂ ਹਾਲਾਤ ਬੇਹੱਦ ਖਰਾਬ ਹੁੰਦੇ ਜਾ ਰਹੇ ਨੇ।