ਪੁਣੇ ‘ਚ 12 ਘੰਟੇ ਦੇ ਨਾਈਟ ਕਰਫ਼ਿਊ ਦਾ ਐਲਾਨ; ਹੋਟਲ, ਰੈਸਟੋਰੈਂਟ ਤੇ ਬਾਰ ਬੰਦ ਰਹਿਣਗੇ

Haryana, July 04 (ANI): A health worker collects swab sample for Covid-19 rapid antigen testing, at Community Centre, Bhim Nagar, in Gurugram on Saturday. (ANI Photo)

ਮੁੰਬਈ, 2 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਦੇਸ਼ ‘ਚ ਕੋਰੋਨਾ ਦੀ ਨਵੀਂ ਲਹਿਰ ਨਾਲ ਸਭ ਤੋਂ ਪ੍ਰਭਾਵਿਤ ਮਹਾਰਾਸ਼ਟਰ ਦੇ ਪੁਣੇ ‘ਚ ਨਾਈਟ ਕਰਫ਼ਿਊ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਸ਼ਨਿੱਚਰਵਾਰ 3 ਅਪ੍ਰੈਲ ਤੋਂ ਇਹ ਫ਼ੈਸਲਾ ਲਾਗੂ ਹੋਵੇਗਾ ਅਤੇ ਅਗਲੇ ਸ਼ੁੱਕਰਵਾਰ ਨੂੰ ਇਸ ਦੀ ਸਮੀਖਿਆ ਕੀਤੀ ਜਾਵੇਗੀ। ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤਕ ਇਹ ਨਾਈਟ ਕਰਫ਼ਿਊ ਲਾਗੂ ਰਹੇਗਾ। ਦੇਸ਼ ਦੇ ਕਈ ਸ਼ਹਿਰਾਂ ‘ਚ ਲਗਾਏ ਨਾਈਟ ਕਰਫ਼ਿਊ ਦੇ ਮੁਕਾਬਲੇ ਇਹ ਸਭ ਤੋਂ ਲੰਬਾ ਕਰਫ਼ਿਊ ਹੋਵੇਗਾ।

Video Ad

ਪੁਣੇ ਦੇ ਡਿਵੀਜ਼ਨਲ ਕਮਿਸ਼ਨਰ ਸੌਰਭ ਰਾਓ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਰ, ਹੋਟਲ, ਰੈਸਟੋਰੈਂਟ ਵੀ ਅਗਲੇ 7 ਦਿਨਾਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ ਵਿਆਹ ਅਤੇ ਸੰਸਕਾਰ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਜਨਤਕ ਪ੍ਰੋਗਰਾਮਾਂ ‘ਤੇ ਵੀ ਪਾਬੰਦੀ ਹੋਵੇਗੀ। 50 ਤੋਂ ਵੱਧ ਲੋਕਾਂ ਨੂੰ ਵਿਆਹਾਂ ‘ਚ ਸ਼ਾਮਲ ਹੋਣ ਦੀ ਮਨਜ਼ੂਰੀ ਨਹੀਂ ਹੋਵੇਗੀ ਅਤੇ 20 ਤੋਂ ਵੱਧ ਲੋਕ ਅੰਤਮ ਸੰਸਕਾਰ ‘ਚ ਸ਼ਾਮਲ ਹੋਣਗੇ। ਇਸ ਦੌਰਾਨ ਸਾਰੇ ਧਾਰਮਿਕ ਸਥਾਨ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ।

ਇਸ ਤੋਂ ਪਹਿਲਾਂ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ‘ਚ ਪ੍ਰਸ਼ਾਸਨ ਨੇ 6 ਤੋਂ 14 ਅਪ੍ਰੈਲ ਤਕ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਹੈ। ਪਾਬੰਦੀਆਂ ਇੱਥੇ 6 ਤੋਂ 14 ਅਪ੍ਰੈਲ ਤਕ ਰਹਿਣਗੀਆਂ। ਦੁਰਗ ਦੇ ਜ਼ਿਲ੍ਹਾ ਕੁਲੈਕਟਰ ਸਰਵੇਸ਼ਵਰ ਭੂਰੇ ਨੇ ਇਸ ਦੀ ਜਾਣਕਾਰੀ ਦਿੱਤੀ। ਪੁਣੇ ‘ਚ ਇਸ ਸਮੇਂ 61,740 ਐਕਟਿਵ ਕੋਰੋਨਾ ਮਾਮਲੇ ਹਨ, ਜੋ ਬਾਕੀ ਸ਼ਹਿਰਾਂ ਨਾਲੋਂ ਕਾਫ਼ੀ ਵੱਧ ਹਨ। ਮਹਾਰਾਸ਼ਟਰ ‘ਚ ਪੁਣੇ, ਨਾਗਪੁਰ ਅਤੇ ਮੁੰਬਈ ਵਰਗੇ ਵੱਡੇ ਸ਼ਹਿਰ ਲਗਾਤਾਰ ਚਿੰਤਾ ਦਾ ਕਾਰਨ ਬਣੇ ਹੋਏ ਹਨ। ਵੀਰਵਾਰ ਨੂੰ ਇਕ ਵਾਰ ਫਿਰ ਮਹਾਰਾਸ਼ਟਰ ‘ਚ 43,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦਕਿ ਇਹ ਅੰਕੜਾ ਦੇਸ਼ ਭਰ ‘ਚ 81,000 ਨੂੰ ਪਾਰ ਕਰ ਗਿਆ ਹੈ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਬੀਤੇ ਸ਼ੁੱਕਰਵਾਰ ਨੂੰ ਕੋਰੋਨਾ ਵਿਚ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਕੀਤੀ ਸੀ ਅਤੇ ਸਥਿਤੀ ਦਾ ਜਾਇਜ਼ਾ ਲਿਆ ਸੀ। ਠਾਕਰੇ ਕਈ ਵਾਰ ਲੋਕਾਂ ਨੂੰ ਅਪੀਲ ਕਰ ਚੁੱਕੇ ਹਨ ਕਿ ਜੇ ਲੋਕ ਕੋਰੋਨਾ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਪੂਰੇ ਸੂਬੇ ‘ਚ ਲੌਕਡਾਊਨ ਦਾ ਐਲਾਨ ਕੀਤਾ ਜਾ ਸਕਦਾ ਹੈ।

Video Ad