Home ਤਾਜ਼ਾ ਖਬਰਾਂ ਪੁੱਤ ਤੇ ਜਵਾਈ ਨਾਲ ਮਿਲ ਕੇ ਔਰਤ ਨੇ ਪ੍ਰੇਮੀ ਦੀ ਕੀਤੀ ਹੱਤਿਆ

ਪੁੱਤ ਤੇ ਜਵਾਈ ਨਾਲ ਮਿਲ ਕੇ ਔਰਤ ਨੇ ਪ੍ਰੇਮੀ ਦੀ ਕੀਤੀ ਹੱਤਿਆ

0

ਫਰੀਦਕੋਟ, 28 ਅਪ੍ਰੈਲ, ਹ.ਬ. : ਪੰਜਾਬ ਦੇ ਫਰੀਦਕੋਟ ਕੋਤਵਾਲੀ ਪੁਲਿਸ ਨੇ ਕਰੀਬ ਸਾਢੇ ਛੇ ਮਹੀਨੇ ਪਹਿਲਾਂ ਆਪਣੇ ਲੜਕੇ ਅਤੇ ਜਵਾਈ ਨਾਲ ਮਿਲ ਕੇ ਆਪਣੇ ਪ੍ਰੇਮੀ ਦਾ ਕਤਲ ਕਰਨ ਵਾਲੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਫਰੀਦਕੋਟ ਦੀ ਰਹਿਣ ਵਾਲੀ ਮੀਰਾ ਦੇਵੀ ਵਜੋਂ ਹੋਈ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁੱਤਰ ਅਤੇ ਜਵਾਈ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਘਟਨਾ 4 ਅਕਤੂਬਰ 2022 ਦੀ ਹੈ। ਰਘੂਬੀਰ ਕਲੋਨੀ ਵਾਸੀ ਗੁਰਪ੍ਰੀਤ ਸਿੰਘ ਦੀ ਲਾਸ਼ ਨਹਿਰ ਦੇ ਕੰਢੇ ਮਿਲੀ। ਪੁਲਸ ਜਾਂਚ ਅਤੇ ਪੋਸਟਮਾਰਟਮ ਤੋਂ ਪਤਾ ਲੱਗਾ ਹੈ ਕਿ ਨੌਜਵਾਨ ਦੀ ਮੌਤ ਸਿਰ ’ਤੇ ਸੱਟ ਲੱਗਣ ਨਾਲ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਜਗਰੂਪ ਸਿੰਘ ਦੇ ਬਿਆਨਾਂ ’ਤੇ ਫਰੀਦਕੋਟ ਨਿਵਾਸੀ ਔਰਤ ਮੀਰਾ ਦੇਵੀ ਅਤੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਸ਼ਿਕਾਇਤਕਰਤਾ ਜਗਰੂਪ ਸਿੰਘ ਅਨੁਸਾਰ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਦਾ ਮੀਰਾ ਦੇਵੀ ਨਾਲ ਕੁਝ ਸਾਲਾਂ ਤੋਂ ਸਬੰਧ ਸੀ। ਇਸ ਦੇ ਆਧਾਰ ’ਤੇ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਥਾਣਾ ਕੋਤਵਾਲੀ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਨੇ ਹੋਰ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਦੇ ਮੀਰਾ ਦੇਵੀ ਨਾਲ ਸਬੰਧ ਸਨ। ਮ੍ਰਿਤਕ ਦੇ ਮੋਬਾਈਲ ਦੀ ਕਾਲ ਡਿਟੇਲ ਤੋਂ ਵੀ ਅਹਿਮ ਤੱਥ ਸਾਹਮਣੇ ਆਏ ਹਨ।