ਪੈਟਰੋਲ ਪੰਪ ਲੁੱਟ ਮਾਮਲੇ ਵਿਚ ਬੀਜੇਪੀ ਆਗੂ ਦਾ ਪੁੱਤਰ ਚੰਡੀਗੜ੍ਹ ਤੋਂ ਗ੍ਰਿਫਤਾਰ

ਲੁਧਿਆਣਾ, 19 ਨਵੰਬਰ, ਹ.ਬ. : ਪੰਜਾਬ ਦੇ ਲੁਧਿਆਣਾ ’ਚ ਪੈਟਰੋਲ ਪੰਪ ’ਤੇ ਡਕੈਤੀ ਅਤੇ ਏਟੀਐਮ ਤੋੜਨ ਦੀ ਕੋਸ਼ਿਸ਼ ਦੇ ਮਾਮਲੇ ’ਚ ਪੁਲਿਸ ਨੇ ਭਾਜਪਾ ਦੇ ਕੌਮੀ ਸਕੱਤਰ ਸੁਖਵਿੰਦਰ ਪਾਲ ਸਿੰਘ ਗਰੇਵਾਲ ਦੇ ਪੁੱਤਰ ਉਦੈ ਸਿੰਘ ਗਰੇਵਾਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਉਦੈ ਦੇ ਸਾਥੀ ਅੰਮ੍ਰਿਤਰਾਜ ਨੂੰ ਗ੍ਰਿਫਤਾਰ ਕਰਨ ਗਈ ਤਾਂ ਉਸ ਨੇ ਪੁਲਸ ’ਤੇ ਗੋਲੀਆਂ ਚਲਾ ਦਿੱਤੀਆਂ। ਕਰਾਸ ਫਾਇਰਿੰਗ ਵਿੱਚ ਅੰਮ੍ਰਿਤਰਾਜ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਪੁਲਿਸ ਨੇ ਉਸ ਨੂੰ ਫੜ ਲਿਆ। ਉਸ ਦਾ ਰਿਵਾਲਵਰ ਅਤੇ ਫਾਰਚੂਨਰ ਗੱਡੀ ਬਰਾਮਦ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 6 ਨਵੰਬਰ ਨੂੰ ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਪੈਟਰੋਲ ਪੰਪ ਨੂੰ ਲੁੱਟਣ ਤੋਂ ਬਾਅਦ ਮੁਲਜ਼ਮਾਂ ਨੇ ਕੋਹਾੜਾ ਚੌਕ ਨੇੜੇ ਇੱਕ ਏ.ਟੀ.ਐਮ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਜਾਂਚ ’ਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਉਦੈ ਸਿੰਘ ਗਰੇਵਾਲ ਅਤੇ ਉਸ ਦੇ ਸਾਥੀ ਅੰਮ੍ਰਿਤਰਾਜ ਨੇ ਅੰਜਾਮ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਦੈ ਸਿੰਘ ਗਰੇਵਾਲ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਹੈ।

Video Ad
Video Ad