Home ਤਾਜ਼ਾ ਖਬਰਾਂ ਪ੍ਰਿਅੰਕਾ ਗਾਂਧੀ ਨੇ ਸਿੱਧੂ ਨੂੰ ਕੋਈ ਚਿੱਠੀ ਨਹੀਂ ਭੇਜੀ : ਹਰੀਸ਼ ਚੌਧਰੀ

ਪ੍ਰਿਅੰਕਾ ਗਾਂਧੀ ਨੇ ਸਿੱਧੂ ਨੂੰ ਕੋਈ ਚਿੱਠੀ ਨਹੀਂ ਭੇਜੀ : ਹਰੀਸ਼ ਚੌਧਰੀ

0
ਪ੍ਰਿਅੰਕਾ ਗਾਂਧੀ ਨੇ ਸਿੱਧੂ ਨੂੰ ਕੋਈ ਚਿੱਠੀ ਨਹੀਂ ਭੇਜੀ : ਹਰੀਸ਼ ਚੌਧਰੀ

ਪਟਿਆਲਾ, 29 ਨਵੰਬਰ, ਹ.ਬ. : ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਜਾਂ ਪ੍ਰਿਅੰਕਾ ਗਾਂਧੀ ਵੱਲੋਂ ਕੋਈ ਪੱਤਰ ਨਹੀਂ ਲਿਖਿਆ ਗਿਆ ਹੈ। ਸੂਬਾ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ 2 ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ ਹੈ। ਇਕ ਪਾਸੇ ਹਰੀਸ਼ ਚੌਧਰੀ ਨੇ ਚਿੱਠੀ ਭੇਜਣ ਤੋਂ ਇਨਕਾਰ ਕੀਤਾ ਹੈ, ਜਦਕਿ ਦੂਜੇ ਪਾਸੇ ਉਨ੍ਹਾਂ ਨੇ ਵੱਡੀ ਜ਼ਿੰਮੇਵਾਰੀ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਪਿਛਲੇ ਦੋ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਵਲੋਂ ਚਿੱਠੀ ਲਿਖਣ ਬਾਰੇ ਦੱਸਿਆ ਜਾ ਰਿਹਾ ਸੀ। ਪੱਤਰ ਵਿੱਚ ਕੀ ਲਿਖਿਆ ਗਿਆ ਹੈ, ਇਸ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ ਹੈ। ਜਿਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਨੂੰ ਰਿਹਾਈ ਤੋਂ ਬਾਅਦ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ ਪਰ ਜੇਲ੍ਹ ਸੁਪਰਡੈਂਟ ਨੇ ਵੀ ਸਿੱਧੂ ਦੇ ਨਾਂ ’ਤੇ ਕੋਈ ਚਿੱਠੀ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ।