ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ 69 ਸਾਲ ਦੀ ਉਮਰ ਵਿਚ ਹੋਇਆ ਦੇਹਾਂਤ

ਹਲਵਾਰਾ, 17 ਨਵੰਬਰ, ਹ.ਬ. : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸ ਦੇਈਏ ਦਲਜੀਤ ਕੌਰ ਕਦੇ ਪੰਜਾਬੀ ਫਿਲਮ ਇੰਡਸਟਰੀ ’ਤੇ ਰਾਜ ਕਰਦੀ ਸੀ। ਉਸ ਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੱਸ ਦੇਈਏ ਦਲਜੀਤ ਕੌਰ ਕਦੇ ਪੰਜਾਬੀ ਫਿਲਮ ਇੰਡਸਟਰੀ ’ਤੇ ਰਾਜ ਕਰਦੀ ਸੀ। ਉਸ ਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸੀ। ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਉਸ ਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਅਦਾਕਾਰਾ ਦੀ ਮੁੱਖ ਭੂਮਿਕਾ ਨਿਭਾਈ।

Video Ad
Video Ad