Home ਤਾਜ਼ਾ ਖਬਰਾਂ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਨੂੰ ਵੱਡੀ ਰਾਹਤ

ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਨੂੰ ਵੱਡੀ ਰਾਹਤ

0
ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਨੂੰ ਵੱਡੀ ਰਾਹਤ

ਚੰਡੀਗੜ੍ਹ ਕੋਰਟ ਨੇ ‘ਪੈਂਟ ਗਿੱਲੀ’ ਵਾਲੇ ਬਿਆਨ ’ਤੇ ਮਾਣਹਾਨੀ ਮਾਮਲੇ ਵਿਚ ਕੇਸ ਖਾਰਜ ਕੀਤਾ
ਚੰਡੀਗੜ੍ਹ, 17 ਅਗਸਤ, ਹ.ਬ. : ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੇ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਨੂੰ ਚੰਡੀਗੜ੍ਹ ਕੋਰਟ ਨੇ ਖਾਰਜ ਕਰ ਦਿੱਤਾ। ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਇਹ ਕੇਸ ਦਾਇਰ ਕੀਤਾ ਸੀ। ਹਾਲਾਂਕਿ ਇਸ ਤੋਂ ਬਾਅਦ ਉਹ ਇਸ ਮਾਮਲੇ ਵਿਚ ਪੇਸ਼ ਨਹੀਂ ਹੋਏ। ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੁਲਿਸ ਵਾਲਿਆਂ ’ਤੇ ਇਤਰਾਜ਼ਯੋਗ ਟਿੱਪਣੀ ਕਰ ਦਿੱਤੀ ਸੀ। ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਜਿੱਥੇ ਉਹ ਰੋਡਰੇਜ ਕੇਸ ਵਿਚ ਇੱਕ ਸਾਲ ਦੀ ਕੈਦ ਕੱਟ ਰਹੇ ਹਨ। ਨਵਜੋਤ ਸਿੱਧੂ ਅਕਸਰ ਅਪਣੇ ਬੜਬੋਲੇਪਣ ਦੇ ਲਈ ਚਰਚਾ ਵਿਚ ਰਹਿੰਦੇ ਹਨ।