Home ਤਾਜ਼ਾ ਖਬਰਾਂ ਪੰਜਾਬ ਕੈਬਨਿਟ ’ਚ ਅੱਜ ਹੋਵੇਗਾ ਫੇਰ ਬਦਲ

ਪੰਜਾਬ ਕੈਬਨਿਟ ’ਚ ਅੱਜ ਹੋਵੇਗਾ ਫੇਰ ਬਦਲ

0

ਇੰਦਰਬੀਰ ਸਿੰਘ ਨਿੱਝਰ ਨੇ ਦਿੱਤਾ ਅਸਤੀਫ਼ਾ

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਹੋਣਗੇ ਸ਼ਾਮਲ
ਚੰਡੀਗੜ੍ਹ, 31 ਮਈ, ਹ.ਬ. : ‘ਆਪ’ ਸਰਕਾਰ ਵਲੋਂ ਪੰਜਾਬ ਮੰਤਰੀ ਮੰਡਲ ਵਿਚ ਅੱਜ ਤੀਜੀ ਵਾਰ ਫੇਰ ਬਦਲ ਕੀਤਾ ਜਾ ਰਿਹਾ ਹੈ। ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਅਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਦੱਸਦੇ ਚਲੀਏ ਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਕਰਕੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।