Home ਤਾਜ਼ਾ ਖਬਰਾਂ ਪੰਜਾਬ ’ਚ ਅਗਲੀਆਂ ਚੋਣਾਂ ਵੀ ਲੜਨਗੇ ਕੈਪਟਨ

ਪੰਜਾਬ ’ਚ ਅਗਲੀਆਂ ਚੋਣਾਂ ਵੀ ਲੜਨਗੇ ਕੈਪਟਨ

0
ਪੰਜਾਬ ’ਚ ਅਗਲੀਆਂ ਚੋਣਾਂ ਵੀ ਲੜਨਗੇ ਕੈਪਟਨ

ਚੰਡੀਗੜ੍ਹ, 23 ਮਾਰਚ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਅਗਲੀਆਂ ਚੋਣਾਂ ਵੀ ਲੜਨ ਜਾ ਰਹੇ ਹਨ। ਉਨ੍ਹਾਂ ਨੇ ਖੁਦ ਹੀ ਇਹ ਖੁਲਾਸਾ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਹਾਲਾਤ ਸੁਧਾਰਨ ਲਈ ਅਗਲੀਆਂ ਚੋਣਾਂ ਲੜਨਗੇ।

 

ਖਾਸ ਗੱਲ ਇਹ ਹੈ ਕਿ ਸਾਲ 2017 ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਮੁੱਖ ਮੰਤਰੀ ਦੇ ਤੌਰ ’ਤੇ ਉਨ੍ਹਾਂ ਦਾ ਆਖਰੀ ਕਾਰਜਕਾਲ ਹੋਵੇਗਾ। ਪੰਜਾਬ ਵਿੱਚ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣਗੀਆਂ। ਕੈਪਟਨ ਨੇ ਖੇਤੀ ਅਤੇ ਉਦਯੋਗਕ ਖੇਤਰ ਵਿੱਚ ਸੂਬੇ ਦੀ ਹਾਲਾਤ ਸੁਧਾਰਨ ਦੀ ਗੱਲ ਕਹੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਸਾਲ 2017 ਵਿੱਚ ਆਖਰੀ ਕਾਰਜਕਾਲ ਵਾਲੇ ਬਿਆਨ ਨੂੰ ਲੈ ਕੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸੂਬੇ ਦੇ ਨਾਲ ਰਹਿਣ ਲਈ 2 ਵਾਰ ਸੰਸਦ ’ਚੋਂ ਅਸਤੀਫ਼ਾ ਦਿੱਤਾ ਹੈ ਅਤੇ ਸੂਬੇ ਦੀ ਮਦਦ ਕਰਨਾਂ ਉਨ੍ਹਾਂ ਦਾ ਕਰਤੱਬ ਹੈ। ਕੈਪਟਨ ਨੇ ਕਿਹਾ ਕਿ ਸਿਆਸਤ ਵਿੱਚ ਇਹ ਉਨ੍ਹਾਂ ਦਾ 52ਵਾਂ ਸਾਲ ਹੈ ਅਤੇ ਉਨ੍ਹਾਂ ਨੂੰ ਲਗਦਾ ਹੈ ਕਿ ਪੰਜਾਬ ਨੂੰ ਉਦਯੋਗਿਕ ਤੇ ਖੇਤੀ ਗੜਬੜੀ ’ਚੋਂ ਬਾਹਰ ਕੱਢਣਾ ਉਨ੍ਹਾਂ ਦੀ ਜ਼ਿੰਮੇਦਾਰੀ ਹੈ। ਇਸ ਲਈ ਉਹ ਅਗਲੀਆਂ ਚੋਣਾਂ ਲੜਨ ਤੇ ਉਨ੍ਹਾਂ ਵਿੱਚ ਜਿੱਤ ਹਾਸਲ ਕਰਨ ਦੀ ਸੋਚ ਰਹੇ ਹਨ।