Home ਤਾਜ਼ਾ ਖਬਰਾਂ ਪੰਜਾਬ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ

ਪੰਜਾਬ ’ਚ ਵਿਜੀਲੈਂਸ ਦੀ ਵੱਡੀ ਕਾਰਵਾਈ

0


ਗਮਾਡਾ ਜ਼ਮੀਨ ਐਕਵਾਇਰ ਘੋਟਾਲੇ ’ਚ 7 ਕਾਬੂ
ਮੋਹਾਲੀ ’ਚ ਜ਼ਮੀਨ ਐਕਵਾਇਰ ਦੌਰਾਨ ਕਰੋੜਾਂ ਦਾ ਘਪਲਾ
ਮੋਹਾਲੀ, 3 ਮਈ (ਹਮਦਰਦ ਨਿਊਜ਼ ਸਰਵਿਸ) :
ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ’ਚ ਕਰੋੜਾਂ ਰੁਪਏ ਦੇ ਘੋਟਾਲੇ ਦਾ ਪਰਦਾਫਾਸ਼ ਕਰ ਦਿੱਤਾ। ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਵਿੱਚ ਹੋਏ ਇਸ ਘੋਟਾਲੇ ਦੇ ਮਾਮਲੇ ਵਿੱਚ ਬਾਕਰਪੁਰ ਦੇ ਭੁਪਿੰਦਰ ਸਿੰਘ ਸਣੇ 7 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਕਈ ਹੋਰਨਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।
ਦਰਅਸਲ, ਸਾਲ 2016 ਤੋਂ 2020 ਦੇ ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲੀਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਜ਼ਮੀਨ ਐਕਵਾਇਰ ਕੀਤੀ ਗਈ ਅਤੇ ਕਰੋੜਾਂ ਰੁਪਏ ਦਾ ਘੋਟਾਲਾ ਕੀਤਾ ਗਿਆ।