Home ਤਾਜ਼ਾ ਖਬਰਾਂ ਪੰਜਾਬ ਤੇ ਹਰਿਆਣਾ ਵਿਚ ਬਦਲਿਆ ਮੌਸਮ ਦਾ ਮਿਜਾਜ਼, ਕਈ ਥਾਵਾਂ ’ਤੇ ਪਿਆ ਮੀਂਹ

ਪੰਜਾਬ ਤੇ ਹਰਿਆਣਾ ਵਿਚ ਬਦਲਿਆ ਮੌਸਮ ਦਾ ਮਿਜਾਜ਼, ਕਈ ਥਾਵਾਂ ’ਤੇ ਪਿਆ ਮੀਂਹ

0
ਪੰਜਾਬ ਤੇ ਹਰਿਆਣਾ ਵਿਚ ਬਦਲਿਆ ਮੌਸਮ ਦਾ ਮਿਜਾਜ਼, ਕਈ ਥਾਵਾਂ ’ਤੇ ਪਿਆ ਮੀਂਹ

ਚੰਡੀਗੜ੍ਹ, 24 ਜਨਵਰੀ, ਹ.ਬ. : ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਅੱਜ ਮੀਂਹ ਪਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੀ। ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੂਪਨਗਰ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ। ਇਸ ਦੇ ਨਾਲ ਹੀ ਸੂਬੇ ਦੇ ਹੋਰ ਸਥਾਨਾਂ ਦੇ ਮੁਕਾਬਲੇ ਪਟਿਆਲਾ ਵਿੱਚ ਵੀ ਰਾਤ ਨੂੰ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਠਾਨਕੋਟ ’ਚ ਘੱਟੋ-ਘੱਟ ਤਾਪਮਾਨ 7.3, ਬਠਿੰਡਾ ’ਚ ਵੀ ਰਾਤ ਦਾ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਝੱਜਰ ’ਚ ਕੜਾਕੇ ਦੀ ਠੰਡ ਪਈ, ਜਿੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 7.6, ਕੁਰੂਕਸ਼ੇਤਰ ਵਿੱਚ 7.7 ਅਤੇ ਕਰਨਾਲ ਵਿੱਚ 7 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਭਿਵਾਨੀ ਅਤੇ ਸਿਰਸਾ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 8.7 ਡਿਗਰੀ ਸੈਲਸੀਅਸ ਅਤੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।