ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਵੀ ਹੋਇਆ ਕੋਰੋਨਾ

ਲਹਿਰਾਗਾਗਾ, 8 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਵਿੱਚ ਜਿੱਥੇ ਕੋਰੋਨਾ ਵੈਕਸੀਨ ਦਾ ਟੀਕਾਕਰਨ ਤੇਜ਼ੀ ਨਾਲ ਚੱਲ ਰਿਹਾ ਹੈ, ਉੱਥੇ ਪੰਜਾਬ ਸਣੇ ਕਈ ਸੂਬਿਆਂ ’ਚ ਕੋਰੋਨਾ ਦੇ ਕੇਸ ਵੀ ਤੇਜ਼ੀ ਨਾਲ ਵਧ ਰਹੇ ਹਨ। ਕਈ ਸਿਆਸਤਦਾਨ ਵੀ ਇਸ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸੇ ਵਿਚਕਾਰ ਖ਼ਬਰ ਆ ਰਹੀ ਹੈ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਵੀ ਕੋਰੋਨਾ ਹੋ ਗਿਆ ਹੈ। ਉਨ੍ਹਾਂ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆਈ ਹੈ।
ਸਾਬਕਾ ਸੀਐਮ ਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਰਾਜਿੰਦਰ ਕੌਰ ਭੱਠਲ ਇਸ ਵੇਲੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਚ ਹੀ ਏਕਾਂਤਵਾਸ ਹਨ। ਉੱਧਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੂਰਨਾ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਤੇ ਉਨ੍ਹਾਂ ਦੀ ਰਿਪੋਰਟ ਵੀ ਪੌਜ਼ੀਟਿਵ ਆਈ ਹੈ। ਜਾਣਕਾਰੀ ਮੁਤਾਬਕ ਰਾਜਿੰਦਰ ਕੌਰ ਭੱਠਲ ਨੂੰ ਕਈ ਦਿਨਾਂ ਤੋਂ ਖਾਂਸੀ ਜ਼ੁਕਾਮ ਦੀ ਦਿੱਕਤ ਆ ਰਹੀ ਹੈ। ਇਸ ਕਾਰਨ ਉਨ੍ਹਾਂ ਨੇ ਆਪਣੇ ਕੋਵਿਡ-19 ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪੌਜ਼ੀਟਿਵ ਆ ਗਈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਸਾਵਧਾਨੀ ਵਰਤਣ ਤੇ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।

Video Ad
Video Ad