
ਲੁਧਿਆਣਾ, 4 ਅਗਸਤ, ਹ.ਬ. : ਪੰਜਾਬ ਦੇ ਫਿਰੋਜ਼ਪੁਰ ਵਿਚ ਤੈਨਾਤ ਇੱਕ ਪੁਲਿਸ ਵਾਲੇ ਦੀ 6 ਰੁਪਏ ਵਿਚ ਕਿਸਮਤ ਬਦਲ ਗਈ। ਕੁਲਦੀਪ ਸਿੰਘ ਨਾਂ ਦੇ ਇਸ ਕਾਂਸਟੇਬਲ ਨੇ 6 ਰੁਪਏ ਦਾ ਲਾਟਰੀ ਟਿਕਟ ਖਰੀਦਿਆ ਸੀ। ਉਸ ਦਾ ਕਰੋੜ ਰੁਪਏ ਦਾ ਇਨਾਮ ਨਿਕਲਿਆ।
ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਮੂਲ ਤੌਰ ’ਤੇ ਰਾਜਸਥਾਨ ਦੇ ਸ੍ਰੀਗੰਗਾਨਗਰ ਦੇ ਰਹਿਣ ਵਾਲੇ ਹਨ।
ਨੌਕਰੀ ਕਾਰਨ ਉਹ ਖੁਦ ਪੰਜਾਬ ਆ ਗਏ। ਹਾਲਾਂਕਿ ਉਨ੍ਹਾਂ ਦੇ ਮਾਪਿਆਂ , ਪਤਨੀ ਅਤੇ 8 ਸਾਲਾ ਬੇਟਾ ਸ੍ਰੀਗੰਗਾਨਰ ਵਿਚ ਹੀ ਰਹਿੰਦਾ ਹੈ। ਕੁਲਦੀਪ ਸਿੰਘ ਦੀ ਪੋਸਟਿੰਗ ਇਸ ਸਮੇਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਹਨ। ਉਹ ਫਿਰੋਜ਼ਪੁਰ ਪੁਲਿਸ ਦੀ ਕਵਿਕ ਰਿਸਪੌਂਸ ਟੀਮ ਵਿਚ ਤੈਨਾਤ ਹੈ ਅਤੇ ਕਿਸੇ ਨਾ ਕਿਸੇ ਕੰਮ ਲੁਧਿਆਣਾ ਆਉਂਦੇ ਰਹਿੰਦੇ ਹਨ।
ਕੁਲਦੀਪ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਬਲਜਿੰਦਰ ਕੌਰ ਨੇ 6 ਮਹੀਨੇ ਪਹਿਲਾਂ ਇੱਕ ਦਿਨ ਅਚਾਨਕ ਉਸ ਨੂੰ ਲਾਟਰੀ ਖਰੀਦਣ ਲਈ ਕਿਹਾ। ਮਾਂ ਦਾ ਭਰੋਸਾ ਸੀ ਕਿ ਉਸ ਦੀ ਲਾਟਰੀ ਜ਼ਰੂਰ ਨਿਕਲੇਗੀ। ਮਾਂ ਦੇ ਵਾਰ ਵਾਰ ਕਹਿਣ ’ਤੇ ਉਸ ਨੇ ਛੇ ਮਹੀਨੇ ਪਹਿਲਾਂ ਲਾਟਰੀ ਖਰੀਦਣੀ ਸ਼ੁਰੂ ਕਰ ਦਿੱਤੀ।