
ਚੰਡੀਗੜ੍ਹ, 15 ਫ਼ਰਵਰੀ, ਹ.ਬ. : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਮੈਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ ਆਦੇਸ਼ ਵਾਪਸ ਲਏ ਜਾਣ ਦੀ ਜਾਣਕਾਰੀ ਦਿੱਤੀ। ਮਨੀਸ਼ ਗੁਲਾਟੀ ਹੁਣ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ’ਤੇ ਬਣੀ ਰਹੇਗੀ। ਜਦ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਕਾਰਜਕਾਲ ਛੇ ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸੀ। ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿਚ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ ’ਤੇ ਅੱਜ ਸੁਣਵਾਈ ਹੋਈ।