Home ਪੰਜਾਬ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਨਹੀਂ ਰੁਕੇ ਤਾਂ ਹੋਰ ਪਾਬੰਦੀਆਂ ਲਾਵਾਂਗੇ : ਕੈਪਟਨ ਅਮਰਿੰਦਰ

ਪੰਜਾਬ ਵਿਚ ਕੋਰੋਨਾ ਦੇ ਮਾਮਲੇ ਨਹੀਂ ਰੁਕੇ ਤਾਂ ਹੋਰ ਪਾਬੰਦੀਆਂ ਲਾਵਾਂਗੇ : ਕੈਪਟਨ ਅਮਰਿੰਦਰ

0
ਪੰਜਾਬ ਵਿਚ ਕੋਰੋਨਾ ਦੇ ਮਾਮਲੇ ਨਹੀਂ ਰੁਕੇ ਤਾਂ ਹੋਰ ਪਾਬੰਦੀਆਂ ਲਾਵਾਂਗੇ : ਕੈਪਟਨ ਅਮਰਿੰਦਰ

ਚੰਡੀਗੜ੍ਹ, 1 ਅਪ੍ਰੈਲ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚ ਕੋਰੋਨਾ ਦੇ ਹਾਲਾਤ ਅਗਲੇ ਹਫਤੇ ਤੱਕ ਨਹੀਂ ਸੁਧਰੇ ਤਾਂ ਹੋਰ ਪਾਬੰਦੀਆਂ ਲਗਾਈਆਂ ਜਾਣਗੀਆਂ। ਸਿਹਤ, ਪ੍ਰਸ਼ਾਸਨਿਕ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਤ ਦੀ ਸਮੀਖਿਆ 8 ਅਪ੍ਰੈਲ ਨੂੰ ਕੀਤੀ ਜਾਵੇਗੀ।
ਜੇਕਰ ਕੋਈ ਸੁਧਾਰ ਨਾ ਹੋਇਆ ਤਾਂ ਹੋਰ ਬੰਦਿਸ਼ਾਂ ਲਾਉਣੀਆਂ ਪੈਣਗੀਆਂ। ਤੇਜ਼ੀ ਨਾਲ ਟੀਕਾਕਰਣ ’ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਕੋਵਿਡ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਜ਼ਿਲ੍ਹਿਆਂ ਵਿਚ ਮੁਹੱਲਾ ਪੱਧਰ ’ਤੇ ਲੋਕਾਂ ਤੱਕ ਪਹੁੰਚ ਬਣਾਈ ਜਾਵੇ। ਬੁਰੀ ਤਰ੍ਹਾਂ ਪ੍ਰਭਾਵਤ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਚ ਕੋਵਿਡ ਨਿਯਮਾਂ ਦੀ ਵੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਕੈਪਟਨ ਅਮਰਿੰਦਰ ਨੇ ਬੁਧਵਾਰ ਨੂੰ ਪੰਜਾਬ ਵਿਚ ਕੋਵਿਡ ਦੇ ਕਾਰਨ ਮੌਤ ਦਰ ’ਤੇ ਚਿੰਤਾ ਪ੍ਰਗਟਾਈ। ਇਸ ’ਤੇ ਰਾਜ ਦੇ ਕੋਵਿਡ ਮਾਹਰਾਂ ਦੀ ਕਮੇਟੀ ਦੇ ਚੇਅਰਮੈਨ ਡਾ. ਤਲਵਾਰ ਨੇ ਕਿਹਾ ਕਿ ਰਾਜ ਵਿਚ ਮਰੀਜ਼ ਸਮੇਂ ’ਤੇ ਹਸਪਤਾਲ ਨਹੀਂ ਜਾਂਦੇ। ਮਰਨ ਵਾਲਿਆਂ ਵਿਚ 80-85 ਪ੍ਰਤੀਸ਼ਤ ਮਰੀਜ਼ ਗੰਭੀਰ ਬਿਮਾਰੀ ਵਾਲੇ ਹਨ।
ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹੋਰ ਰੋਗ ਵਾਲਿਆਂ ਨੂੰ ਜਲਦ ਤੋਂ ਜਲਦ ਹਸਪਤਾਲ ਲੈ ਜਾਣ ਅਤੇ ਘਰਾਂ ਵਿਚ ਏਕਾਂਤਵਾਸ ਲੋਕਾਂ ਦੀ ਸਖ਼ਤ Îਨਿਗਰਾਨੀ ਦੇ ਲਈ ਮਜ਼ਬੂਤ ਪ੍ਰਣਾਲੀ ਵਿਕਸਿਤ ਕਰਨ। ਉਨ੍ਹਾਂ ਇੱਕ ਵਾਰ ਫੇਰ ਸਾਰੇ ਧਾਰਮਿਕ ਅਤੇ ਸਿਆਸੀ ਨੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਉਤਸ਼ਾਹਤ ਕੀਤਾ ਜਾਵੇ।