ਪੰਜਾਬ ਵਿਚ ਹੁਣ ਔਰਤਾਂ ਜ਼ਰੀਏ ਹੋਣ ਲੱਗੀ ਨਸ਼ੇ ਦੀ ਤਸਕਰੀ

ਚੰਡੀਗੜ੍ਹ, 9 ਅਗਸਤ, ਹ.ਬ. : ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੇ ਪੁਲਿਸ ਤੋਂ ਬਚ ਕੇ ਆਪਣਾ ਕੰਮ ਜਾਰੀ ਰੱਖਣ ਦਾ ਨਵਾਂ ਤਰੀਕਾ ਲੱਭ ਲਿਆ ਹੈ। ਨਸ਼ਾ ਤਸਕਰ ਹੁਣ ਨਸ਼ਾ ਲਿਆਉਣ ਅਤੇ ਲਿਜਾਣ ਲਈ ਔਰਤਾਂ ਦੀ ਵਰਤੋਂ ਕਰ ਰਹੇ ਹਨ। ਇੰਨਾ ਹੀ ਨਹੀਂ ਨਸ਼ਾ ਤਸਕਰਾਂ ਨੇ ਪ੍ਰਾਈਵੇਟ ਗੱਡੀਆਂ ਦੀ ਬਜਾਏ ਜਨਤਕ ਟਰਾਂਸਪੋਰਟ ਰਾਹੀਂ ਨਸ਼ੇ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਪੰਜਾਬ ਪੁਲਿਸ ਹੈਡਕੁਆਰਟਰ ਦੇ ਆਈ.ਜੀ.ਪੀ ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਗਿੱਲ ਨੇ ਦੱਸਿਆ ਕਿ ਨਸ਼ਾ ਸਪਲਾਈ ਕਰਨ ਵਾਲਿਆਂ ਨੇ ਇਸ ਧੰਦੇ ਵਿੱਚ ਔਰਤਾਂ ਨੂੰ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਨਸ਼ਾ ਤਸਕਰ ਅੱਜ ਕੱਲ੍ਹ ਤਸਕਰੀ ਲਈ ਜਨਤਕ ਟਰਾਂਸਪੋਰਟ ਨੂੰ ਤਰਜੀਹ ਦੇ ਰਹੇ ਹਨ ਜਿਸ ਨੂੰ ਟਰੈਕ ਕਰਨ ਲਈ ਵਧੇਰੇ ਮਨੁੱਖੀ ਚੌਕਸੀ ਦੀ ਲੋੜ ਹੈ। ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਪਿਛਲੇ ਇੱਕ ਮਹੀਨੇ ਦੌਰਾਨ 141 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Video Ad
Video Ad