ਪੰਜਾਬ ਵਿਚ 3 ਮਹੀਨੇ ਵਿਚ 5824 ਤਸਕਰ ਕਾਬੂ

ਚੰਡੀਗੜ੍ਹ, 5 ਅਕਤੂਬਰ, ਹ.ਬ. : ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ ਕੁੱਲ 5824 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ 916 ਵੱਡੇ ਡਰੱਗ ਸਪਲਾਇਰ ਹਨ। ਪੁਲੀਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 461 ਕੇਸ ਵਪਾਰਕ ਮਾਤਰਾ ਨਾਲ ਸਬੰਧਤ ਹਨ। ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੁਲਸ ਟੀਮਾਂ ਨੇ ਪੰਜਾਬ ਵਿੱਚੋਂ 203 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਉਣ ਸਮੇਤ ਸੂਬੇ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਾਕੇ ਵੀ ਲਗਾਏ ਗਏ। ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਨਾਲ ਤਿੰਨ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 350.5 ਕਿਲੋ ਹੋ ਗਈ। ਪੁਲਿਸ ਨੇ 251 ਕਿਲੋ ਅਫੀਮ, 178 ਕਿਲੋ ਗਾਂਜਾ, 261 ਕੁਇੰਟਲ ਭੁੱਕੀ ਅਤੇ ਫਾਰਮਾ ਅਫੀਮ ਦੀਆਂ 21.76 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।
ਤਿੰਨ ਮਹੀਨਿਆਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 4.15 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਕਿਹਾ ਕਿ ਪਿਛਲੇ ਹਫਤੇ ਪੁਲਿਸ ਨੇ 293 ਐਫਆਈਆਰ ਦਰਜ ਕੀਤੀਆਂ ਅਤੇ 392 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਇਸ ਵਿਚ 30 ਵਪਾਰਕ ਮਾਤਰਾ ਦੇ ਕੇਸ ਹਨ ਅਤੇ 8 ਕਿਲੋ ਹੈਰੋਇਨ, 30 ਕਿਲੋ ਅਫੀਮ, 10 ਕਿਲੋ ਗਾਂਜਾ, 6 ਕੁਇੰਟਲ ਭੁੱਕੀ ਅਤੇ 38578 ਗੋਲੀਆਂ/ਕੈਪਸੂਲ/ਇੰਜੈਕਸ਼ਨ/ਫਾਰਮਾ ਅਫੀਮ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ।ਇਸ ਹਫਤੇ ਐਨਡੀਪੀਐਸ ਕੇਸਾਂ ਵਿੱਚ 19 ਭਗੌੜੇ ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ, ਇਸ ਨਾਲ ਕੁੱਲ ਗਿਣਤੀ ਗ੍ਰਿਫਤਾਰ ਦੋਸ਼ੀਆਂ ਦੀ ਗਿਣਤੀ 342 ਹੋ ਗਈ ਹੈ। ਪੁਲਿਸ ਨੇ ਭਗੌੜੇ ਦੋਸ਼ੀਆਂ ਨੂੰ ਫੜਨ ਲਈ 5 ਜੁਲਾਈ 2022 ਨੂੰ ਇੱਕ ਵਿਸ਼ੇਸ਼ ਮੁਹਿੰਮ ਚਲਾਈ ਸੀ।ਪੰਜਾਬ ਪੁਲਿਸ ਨੇ ਗੁਆਂਢੀ ਰਾਜਾਂ ਤੋਂ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਨਸ਼ਾ ਵਿਰੋਧੀ ਮੁਹਿੰਮ ਚਲਾਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਉਨ੍ਹਾਂ ਸਾਰੇ ਹੌਟਸਪੌਟਸ ਦੀ ਪਛਾਣ ਕਰਨ ਦੇ ਆਦੇਸ਼ ਦਿੱਤੇ ਹਨ ਜਿੱਥੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਥਾਣਾ ਮੁਖੀਆਂ ਨੂੰ ਫੜੇ ਗਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

Video Ad
Video Ad