ਚੰਡੀਗੜ੍ਹ, 19 ਮਾਰਚ (ਹਮਦਰਦ ਨਿਊਜ਼ ਸਰਵਿਸ) : ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਲਗਭਗ 100 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਅੰਮ੍ਰਿਤਪਾਲ ਹੁਣ ਤੱਕ ਪੁਲਿਸ ਦੇ ਹੱਥ ਨਹੀਂ ਆਇਆ। ਇਸ ਦੇ ਚਲਦਿਆਂ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਇਸ ਕਾਰਵਾਈ ਦੇ ਚਲਦਿਆਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਹੁਣ ਸੋਮਵਾਰ ਦੁਪਹਿਰ ਤੱਕ ਬੰਦ ਰਹਿਣਗੀਆਂ।
