ਪੰਜਾਬ ਸਰਕਾਰ ਨੇ 27 ਸਤੰਬਰ ਨੁੂੰ ਸੱਦਿਆ ਵਿਧਾਨ ਸਭਾ ਦਾ ਸੈਸ਼ਨ

ਚੰਡੀਗੜ੍ਰ, 22 ਸਤੰਬਰ, ਹ.ਬ. : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਬਾਅਦ ਸੀਐਮ ਮਾਨ ਨੇ ਦੱਸਿਆ ਕਿ ਕੈਬਨਿਟ ਨੇ ਸਰਬਸੰਮਤੀ ਨਾਲ 27 ਸਤੰਬਰ ਨੂੰ ਮੁੜ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਸੈਸ਼ਨ ਵਿੱਚ ਬਿਜਲੀ ਤੇ ਪਰਾਲੀ ਦੇ ਮੁੱਦੇ ਵਿਚਾਰੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੈਸ਼ਨ ਸੱਦਣ ਦੀ ਇਜਾਜ਼ਤ ਦੇਣ ਤੋਂ ਬਾਅਦ ਸੈਸ਼ਨ ਨੂੰ ਰੱਦ ਕਰਨਾ ਬਹੁਤ ਦੁਖਦਾਈ ਘਟਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਖਿਲਾਫ਼ ਅਸੀਂ ਸੁਪਰੀਮ ਕੋਰਟ ਜਾਵਾਂਗੇ ਤਾਂ ਜੋ ਲੋਕਾਂ ਅਤੇ ਰਾਜਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਸੀਐਮ ਮਾਨ ਨੇ ਕਿਹਾ ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਹਨ। ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ ਲੋਕਤੰਤਰ ਦਾ ਕਤਲ ਹੈ। ਮਾਨ ਨੇ ਕਿਹਾ ਕਿ ਰਾਜਪਾਲ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਪਾਰਟੀ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਦੇ ਹੱਕ ਵਿੱਚ ਖੜ੍ਹੀ ਹੈ। ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਵੱਲੋਂ ਵੀ ਸੈਸ਼ਨ ਰੱਦ ਹੋਣ ਦਾ ਸਵਾਗਤ ਕੀਤਾ ਗਿਆ।

Video Ad
Video Ad