ਫਤਿਹਗੜ੍ਹ ਸਾਹਿਬ : ਜ਼ਮੀਨ ਨਾਮ ਨਾ ਕਰਨ ’ਤੇ ਪੁੱਤ ਨੇ ਪਿਉ ਨੂੰ ਮਾਰਿਆ

ਫਤਿਹਗੜ੍ਹ ਸਾਹਿਬ, 24 ਨਵੰਬਰ, ਹ.ਬ. : ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਚੁੰਨੀ ਕਲਾਂ ਥਾਣੇ ਅਧੀਨ ਪੈਂਦੇ ਪਿੰਡ ਤਾਜਪੁਰਾ ਵਿੱਚ ਇੱਕ 70 ਸਾਲਾ ਪਿਤਾ ਨੂੰ ਇੱਕ ਪੁੱਤਰ ਨੇ ਕੁੱਟ-ਕੁੱਟ ਕੇ ਮਾਰ ਦਿੱਤਾ, ਉਸ ਨੇ ਪੁਲਿਸ ਤੋਂ ਬਚਣ ਲਈ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਉਸ ਦਾ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੇਟੇ ਨੂੰ ਗ੍ਰਿਫਤਾਰ ਕਰ ਲਿਆ।
ਪਿੰਡ ਤਾਜਪੁਰਾ ਦੇ ਸਾਬਕਾ ਸਰਪੰਚ ਗੁਰਦਾਸ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵੱਡਾ ਭਰਾ ਅਮਰ ਸਿੰਘ ਆਪਣੇ ਪਰਿਵਾਰ ਸਮੇਤ ਪਿੰਡ ਵਿੱਚ ਰਹਿੰਦਾ ਸੀ। ਉਸ ਦਾ ਲੜਕਾ ਧਰਮਿੰਦਰ ਸਿੰਘ ਆਪਣੇ ਪਿਤਾ ’ਤੇ ਜ਼ਮੀਨ ਆਪਣੇ ਨਾਂ ਕਰਵਾਉਣ ਲਈ ਦਬਾਅ ਪਾਉਂਦਾ ਸੀ ਪਰ ਅਮਰ ਸਿੰਘ ਤਿਆਰ ਨਹੀਂ ਹੋਇਆ। ਇਸ ਕਾਰਨ ਉਹ ਅਕਸਰ ਉਨ੍ਹਾਂ ਦੀ ਕੁੱਟਮਾਰ ਕਰਦਾ ਸੀ। ਗੁਰਦਾਸ ਨੇ ਦੱਸਿਆ ਕਿ 21 ਨਵੰਬਰ ਦੀ ਸ਼ਾਮ ਨੂੰ ਜਦੋਂ ਉਹ ਦੁੱਧ ਲੈਣ ਗਿਆ ਤਾਂ ਪਿੰਡ ਦੇ ਕੁਝ ਲੋਕਾਂ ਨੇ ਉਸ ਨੂੰ ਦੱਸਿਆ ਕਿ ਉਸ ਦੇ ਭਤੀਜੇ ਧਰਮਿੰਦਰ ਨੇ ਅਪਣੇ ਪਿਤਾ ਅਮਰ ਸਿੰਘ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

Video Ad
Video Ad