
ਫਤਿਹਗੜ੍ਹ ਸਾਹਿਬ, 2 ਅਗਸਤ, ਹ.ਬ. : ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੰਜ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਪੰਜ ਦੇਸੀ ਪਿਸਤੌਲ, ਤਿੰਨ ਦੇਸੀ ਕੱਟੇ ਅਤੇ 30 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪ੍ਰੈਸ ਕਾਨਫਰੰਸ ਦੌਰਾਨ ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਥਿਤ ਦੋਸ਼ੀ ਸੰਦੀਪ ਸਿੰਘ ਉਰਫ਼ ਸੋਨੀ ਵਾਸੀ ਪਿੰਡ ਛਬੀਲਪੁਰ (ਪਟਿਆਲਾ), ਹਰਪ੍ਰੀਤ ਸਿੰਘ ਹੈਪੀ ਵਾਸੀ ਕਰਹਾਲੀ ਸਾਹਿਬ (ਪਟਿਆਲਾ) ਅਤੇ ਸੰਦੀਪ ਸਿੰਘ ਵਾਸੀ ਪਿੰਡ ਫਲੌਲੀ (ਪਟਿਆਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਖਮਾਣੋਂ ਵਿੱਚ ਅਸਲਾ ਐਕਟ ਤਹਿਤ 12 ਮਈ 2022 ਨੂੰ ਦਰਜ ਹੋਏ ਕੇਸ ਵਿੱਚ ਗੁਰਮੁੱਖ ਸਿੰਘ ਵਾਸੀ ਪਿੰਡ ਰੱਤੋਕੇ (ਸੰਗਰੂਰ) ਅਤੇ ਚਰਨਜੀਤ ਸਿੰਘ ਚੰਨੀ ਵਾਸੀ ਘੱਗਾ (ਪਟਿਆਲਾ) ਨੂੰ ਥਾਣਾ ਸਰਹਿੰਦ ਵਿੱਚ 29 ਜੁਲਾਈ 2022 ਨੂੰ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ।