Home ਤਾਜ਼ਾ ਖਬਰਾਂ ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਦੀ ਰੇਡ

ਫਰੀਦਕੋਟ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਇਨਕਮ ਟੈਕਸ ਦੀ ਰੇਡ

0


ਦਿੱਲੀ ਸ਼ਰਾਬ ਘੁਟਾਲੇ ਵਿਚ ਪੁੱਤਰ ਦੀ ਹੋ ਚੁੱਕੀ ਹੈ ਗ੍ਰਿਫਤਾਰੀ
ਫਰੀਦਕੋ,18 ਮਈ, ਹ.ਬ. : ਫਰੀਦਕੋਟ ’ਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਦਫ਼ਤਰ ’ਚ ਇਨਕਮ ਟੈਕਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਦੀਪ ਮਲਹੋਤਰਾ ਦਾ ਪਰਵਾਰ ਪਿਛਲੇ ਕਈ ਸਾਲਾਂ ਤੋਂ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਦੀਪ ਮਲਹੋਤਰਾ ਸਾਲ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ ਬਾਅਦ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਦੀਪ ਮਲਹੋਤਰਾ ਦਾ ਨਾਂ ਦਿੱਲੀ ਅਤੇ ਪੰਜਾਬ ਦੇ ਸ਼ਰਾਬ ਦੇ ਵੱਡੇ ਕਾਰੋਬਾਰੀਆਂ ’ਚ ਸ਼ਾਮਲ ਹੈ। ਦੋਵਾਂ ਸੂਬਿਆਂ ’ਚ ਸ਼ਰਾਬ ਦੇ ਵੱਡੇ ਕਾਰੋਬਾਰ ’ਤੇ ਉਨ੍ਹਾਂ ਦੇ ਹੀ ਗਰੁੱਪ ਦਾ ਕਬਜ਼ਾ ਹੈ। ਸਾਲ 2012 ’ਚ ਸੁਖਬੀਰ ਬਾਦਲ ਨੇ ਫਰੀਦਕੋਟ ਵਿਧਾਨ ਸਭਾ ਹਲਕੇ ਤੋਂ ਦੀਪ ਮਲਹੋਤਰਾ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ, ਜਿਸ ਵਿਚ ਉਨ੍ਹਾਂ ਕਾਂਗਰਸ ਦੇ ਦਿੱਗਜ ਆਗੂ ਤੇ ਸਾਬਕਾ ਮੰਤਰੀ ਅਵਤਾਰ ਸਿੰਘ ਬਰਾੜ ਨੂੰ ਹਰਾਇਆ ਸੀ। ਦਿੱਲੀ ਵਿਚ ਜ਼ਿਆਦਾਤਰ ਸ਼ਰਾਬ ਦੇ ਠੇਕੇ ਉਨ੍ਹਾਂ ਦੇ ਗਰੁੱਪ ਦੇ ਕੋਲ ਹੋਣ ਦੇ ਕਾਰਨ ਉਨ੍ਹਾਂ ਉਥੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਰੀਬੀ ਮੰਨਿਆ ਜਾ ਰਿਹਾ ਹੈ।