ਟਰੰਪ ਲਈ ਰੌਨ ਡੀਸੈਂਟਿਸ ਬਣ ਸਕਦੇ ਹਨ ਚੁਣੌਤੀ
ਫਲੋਰੀਡਾ, 25 ਮਈ, ਹ.ਬ. : ਫਲੋਰੀਡਾ ਦੇ ਰਿਪਬਲਿਕਨ ਗਵਰਨਰ ਰੌਨ ਡੀਸੈਂਟਿਸ ਨੇ ਅਧਿਕਾਰਤ ਤੌਰ ’ਤੇ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਵਿੱਚ ਐਂਟਰੀ ਕਰ ਲਈ ਹੈ। ਗਵਰਨਰ ਰੌਨ ਨੇ 2024 ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨ ਲਈ ਸੰਯੁਕਤ ਰਾਜ ਅਮਰੀਕਾ (ਯੂਐਸਏ) ਦੇ ਸੰਘੀ ਚੋਣ ਅਧਿਕਾਰੀਆਂ ਦੇ ਸਾਹਮਣੇ ਆਪਣਾ ਦਾਅਵਾ ਪੇਸ਼ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਿਪਬਲਿਕਨ ਪਾਰਟੀ ਦੇ ਅੰਦਰ ਰੌਨ ਦੇ ਦਾਅਵੇ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਡੈਮੋਕ੍ਰੇਟਿਕ ਉਮੀਦਵਾਰ ਰਾਸ਼ਟਰਪਤੀ ਜੋਅ ਬਾਈਡਨ ਨੂੰ ਵੀ ਚੁਣੌਤੀ ਦੇ ਸਕਦੇ ਹਨ। ਹਾਲੀਆ ਓਪੀਨੀਅਨ ਪੋਲ ਦਿਖਾਉਂਦੇ ਹਨ ਕਿ ਡੀਸੈਂਟਿਸ ਟਰੰਪ ਨੂੰ ਵੱਡੇ ਫਰਕ ਨਾਲ ਪਿੱਛੇ ਛੱਡ ਰਹੇ ਹਨ। ਸਾਬਕਾ ਰਾਸ਼ਟਰਪਤੀ ਟਰੰਪ ਅਪਰਾਧਿਕ ਦੋਸ਼ਾਂ ਸਮੇਤ ਨਿਊਯਾਰਕ ਵਿੱਚ ਕਾਨੂੰਨੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਇਸ ਨਾਲ ਉਸ ਦਾ ਅਕਸ ਖਰਾਬ ਹੋਇਆ ਹੈ