Home ਤਾਜ਼ਾ ਖਬਰਾਂ ਫਿਰੋਜ਼ਪੁਰ ਜਾ ਰਹੀ ਰੋਡਵੇਜ਼ ਦੀ ਬੱਸ ਸੇਮ ਨਾਲੇ ’ਚ ਡਿੱਗੀ, ਕਈ ਯਾਤਰੀ ਹੋਏ ਫੱਟੜ

ਫਿਰੋਜ਼ਪੁਰ ਜਾ ਰਹੀ ਰੋਡਵੇਜ਼ ਦੀ ਬੱਸ ਸੇਮ ਨਾਲੇ ’ਚ ਡਿੱਗੀ, ਕਈ ਯਾਤਰੀ ਹੋਏ ਫੱਟੜ

0
ਫਿਰੋਜ਼ਪੁਰ ਜਾ ਰਹੀ ਰੋਡਵੇਜ਼ ਦੀ ਬੱਸ ਸੇਮ ਨਾਲੇ ’ਚ ਡਿੱਗੀ, ਕਈ ਯਾਤਰੀ ਹੋਏ ਫੱਟੜ

ਫਰੀਦਕੋਟ, 25 ਮਾਰਚ, ਹ.ਬ. : ਪੰਜਾਬ ਵਿਚ ਸੜਕ ਹਾਦਸੇ ਰੁਕਣ ਦਾ ਨਾਂ ਨਹੀਂ ਲੈ ਰਹੇ, ਹੁਣ ਇਸੇ ਤਰ੍ਹਾਂ ਦਾ ਇੱਕ ਹੋਰ ਹਾਦਸਾ ਵਾਪਰ ਗਿਆ। ਫਰੀਦਕੋਟ ਤੋਂ ਫਿਰੋਜ਼ਪੁਰ ਜਾ ਰਹੀ ਰੋਡਵੇਜ਼ ਦੀ ਬਸ ਵੀਰਵਾਰ ਸਵੇਰੇ ਸੇਮ ਨਾਲੇ ਦੇ ਪੁਲ ਤੋਂ ਥੱਲੇ ਜਾ ਡਿੱਗੀ। ਹਾਦਸੇ ਵਿਚ ਡਰਾਈਵਰ ਜ਼ਖਮੀ ਹੋ ਗਿਆ, ਜਿਸ ਨੂੰ ਮੈਡੀਕਲ ਕਾਲਜ ਵਿਚ ਦਾਖ਼ਲ ਕਰਾਇਆ ਗਿਆ ਹੈ। ਇਸ ਤੋਂ Îਇਲਾਵਾ ਕਈ ਯਾਤਰੀ ਵੀ ਇਸ ਹਾਦਸੇ ਵਿਚ ਜ਼ਖਮੀ ਹੋ ਗਏ। ਜ਼ਖਮੀ ਡਰਾਈਵਰ ਅਤੇ ਹੋਰ ਜ਼ਖ਼ਮੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਬਸ ਵਿਚ ਸਿਰਫ 10-12 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਘਟਨਾ ਸਥਾਨ ’ਤੇ ਲੋਕਾਂ ਦੀ ਭੀੜ ਲੱਗ ਗਈ। ਬਸ ਵਿਚ ਫਸੇ ਯਾਤਰੀਆਂ ਨੂੰ ਲੋਕਾਂ ਨੇ ਬਾਹਰ ਕੱਢਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ। ਇੱਥੇ ਇਲਾਜ ਤੋਂ ਬਾਅਦ ਸਭ ਨੂੰ ਡਿਸਚਾਰਜ ਕਰ ਦਿੱਤਾ ਗਿਆ। ਹਾਦਸੇ ਦਾ ਕਾਰਨ ਬਸ ਦਾ ਅਗਲਾ ਟਾਇਰ ਫਟਣਾ ਦੱਸਿਆ ਜਾ ਰਿਹਾ ਹੈ।