Home ਅਮਰੀਕਾ ਫੇਸਬੁਕ ਤੇ ਇੰਸਟਾਗ੍ਰਾਮ ’ਤੇ ਮੁੜ ਨਜ਼ਰ ਆਉਣਗੇ ਟਰੰਪ

ਫੇਸਬੁਕ ਤੇ ਇੰਸਟਾਗ੍ਰਾਮ ’ਤੇ ਮੁੜ ਨਜ਼ਰ ਆਉਣਗੇ ਟਰੰਪ

0
ਫੇਸਬੁਕ ਤੇ ਇੰਸਟਾਗ੍ਰਾਮ ’ਤੇ ਮੁੜ ਨਜ਼ਰ ਆਉਣਗੇ ਟਰੰਪ

ਕੰਪਨੀ ਵੱਲੋਂ ਅਕਾਊਂਟ ਬਹਾਲ ਕਰਨ ਦਾ ਐਲਾਨ

ਵਾਸ਼ਿੰਗਟਨ, 26 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੌਨਲਡ ਟਰੰਪ ਫੇਸਬੁਕ ਅਤੇ ਇੰਸਟਾਗ੍ਰਾਮ ’ਤੇ ਮੁੜ ਨਜ਼ਰ ਆਉਣਗੇ, ਕਿਉਂਕਿ ਸੋਸ਼ਲ ਮੀਡੀਆ ਕੰਪਨੀ ਮੇਟਾ ਨੇ ਉਨ੍ਹਾਂ ਦਾ ਅਕਾਊਂਟ ਮੁੜ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਐ। ਕੰਪਨੀ ਨੇ 6 ਜਨਵਰੀ 2021 ਨੂੰ ਅਮਰੀਕੀ ਸੰਸਦ ਵਿੱਚ ਹੋਈ ਹਿੰਸਾ ਮਗਰੋਂ ਟਰੰਪ ਦਾ ਅਕਾਊਂਟ ਬਲੌਕ ਕਰ ਦਿੱਤਾ ਸੀ। ਦੋ ਸਾਲ ਬਾਅਦ ਇਸ ਬੈਨ ਨੂੰ ਹਟਾਇਆ ਜਾ ਰਿਹਾ ਹੈ।