Home ਅਮਰੀਕਾ ਫੇਸਬੁੱਕ ’ਤੇ ਵਾਪਸ ਆਉਣਾ ਚਾਹੁੰਦੇ ਹਨ ਟਰੰਪ

ਫੇਸਬੁੱਕ ’ਤੇ ਵਾਪਸ ਆਉਣਾ ਚਾਹੁੰਦੇ ਹਨ ਟਰੰਪ

0
ਫੇਸਬੁੱਕ ’ਤੇ ਵਾਪਸ ਆਉਣਾ ਚਾਹੁੰਦੇ ਹਨ ਟਰੰਪ

ਵਾਸ਼ਿੰਗਟਨ, 19 ਜਨਵਰੀ, ਹ.ਬ. : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਵਾਪਸੀ ਕਰਨਾ ਚਾਹੁੰਦੇ ਹਨ। ਦੱਸ ਦੇਈਏ ਕਿ ਫੇਸਬੁੱਕ ਨੇ ਹਿੰਸਾ ਭੜਕਾਉਣ ਦੇ ਦੋਸ਼ ’ਚ ਡੋਨਾਲਡ ਟਰੰਪ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਬੈਨ ਕਰ ਦਿੱਤਾ ਸੀ। ਹੁਣ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਡੋਨਾਲਡ ਟਰੰਪ 2024 ਵਿਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਸਕਦੇ ਹਨ ਅਤੇ ਇਸ ਲਈ ਉਨ੍ਹਾਂ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਅਜਿਹੇ ’ਚ ਫੇਸਬੁੱਕ ’ਤੇ ਵਾਪਸੀ ਉਨ੍ਹਾਂ ਲਈ ਮਦਦਗਾਰ ਸਾਬਤ ਹੋ ਸਕਦੀ ਹੈ। ਡੋਨਾਲਡ ਟਰੰਪ ਨੇ ਦੱਸਿਆ ਕਿ ਅਸੀਂ ਮੈਟਾ ਨਾਲ ਗੱਲਬਾਤ ਕਰ ਰਹੇ ਹਾਂ। ਇਸ ਲਈ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਚੀਜ਼ਾਂ ਕਿਵੇਂ ਅੱਗੇ ਵਧਦੀਆਂ ਹਨ। ਜੇਕਰ ਉਹ ਸਾਨੂੰ ਵਾਪਸ ਲੈ ਜਾਣ ਤਾਂ ਉਨ੍ਹਾਂ ਨੂੰ ਬਹੁਤ ਫਾਇਦਾ ਹੋਵੇਗਾ। ਇਹ ਸਾਡੇ ਲਈ ਵੀ ਠੀਕ ਰਹੇਗਾ। ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਸਾਡੀ ਲੋੜ ਤੋਂ ਵੱਧ ਲੋੜ ਹੈ।