ਬਠਿੰਡਾ, 29 ਮਈ, ਹ.ਬ. : ਬਠਿੰਡਾ ’ਚ 7 ਜੂਨ ਨੂੰ ਬੰਬ ਧਮਾਕੇ ਕੀਤੇ ਜਾਣ ਨੂੰ ਲੈ ਕੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੱਤਰ ਭੇਜਿਆ ਗਿਆ ਹੈ, ਜਿਸ ਤੋਂ ਬਾਅਦ ਪੁਲਸ ਹਰਕਤ ’ਚ ਆ ਗਈ ਹੈ। ਪੁਲਸ ਨੇ ਸ਼ਹਿਰ ਵਿੱਚ ਬਿਨਾਂ ਨੰਬਰ ਪਲੇਟ ਤੋਂ ਗੱਡੀਆਂ ਚਲਾਉਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ ਪੁਲਿਸ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕਰ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਚਨਚੇਤ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।