ਬਰਗਾੜੀ ਬੇਅਦਬੀ ਦੇ ਮੁਲਜ਼ਮ ਪ੍ਰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਕੋਟਕਪੂਰਾ, 10 ਨਵੰਬਰ, ਹ.ਬ. : ਪੰਜਾਬ ਦੇ ਫਰੀਦਕੋਟ ਵਿਚ ਹੋਏ ਬੇਅਦਬੀ ਮਾਮਲੇ ਵਿਚ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੋਲੀਬਾਰੀ ਵਿਚ ਇੱਕ ਗੰਨਮੈਨ ਵੀ ਜ਼ਖਮੀ ਹੋ ਗਿਆ । ਸਵੇਰੇ ਜਦ ਪ੍ਰਦੀਪ ਸਿੰਘ ਅਪਣੀ ਦੁਕਾਨ ਖੋਲ੍ਹਣ ਲਈ ਜਾ ਰਿਹਾ ਸੀ ਉਦੋਂ ਹੀ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮਾਮਲੇ ਵਿਚ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਸੀਐਮ ਨੇ ਲਿਖਿਆ, ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਜਿੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੰਜਾਬ ਦੀ ਸ਼ਾਂਤੀ ਬਣਾਈ ਰੱਖਣ ਲਈ ਨਾਗਰਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦੇ ਦਿੱਤੇ ਗਏ ਹਨ। ਦੱਸਦੇ ਚਲੀਏ ਕਿ ਇਸ ਕਤਲ ਮਾਮਲੇ ਦੀ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲਈ ਹੈ, ਪੋਸਟ ਵਿਚ ਗੋਲਡੀ ਬਰਾੜ ਨੇ ਕਿਹਾ ਕਿ ਕਦੋਂ ਤੋਂ ਲੋਕੀ 3 ਸਰਕਾਰਾਂ ਦੇ ਮੂੰਹ ਵੱਲ ਤੱਕਦੇ ਰਹੇ, ਆਖ਼ਰ 7 ਸਾਲ ਬਾਅਦ ਅਸੀਂ ਇਨਸਾਫ਼ ਕਰ ਦਿੱਤਾ।

Video Ad
Video Ad