Home ਤਾਜ਼ਾ ਖਬਰਾਂ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਮੰਗਿਆ 10 ਦਿਨ ਦਾ ਸਮਾਂ

ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਮੰਗਿਆ 10 ਦਿਨ ਦਾ ਸਮਾਂ

0


ਜਲੰਧਰ, 30 ਮਈ, ਹ.ਬ. : ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਵਿਜੀਲੈਂਸ ਦਫ਼ਤਰ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਲੈ ਕੇ ਹੋਏ ਵਿਵਾਦ ਸਬੰਧੀ ਜਾਂਚ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਨੇ ਪੱਤਰ ਭੇਜ ਕੇ ਕਿਹਾ ਹੈ ਕਿ ਉਸ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ 10 ਦਿਨ ਦਾ ਸਮਾਂ ਦਿੱਤਾ ਜਾਵੇ। ਹਾਲਾਂਕਿ ਅਜੇ ਤੱਕ ਵਿਜੀਲੈਂਸ ਵੱਲੋਂ ਕੋਈ ਜਵਾਬ ਨਹੀਂ ਆਇਆ ਕਿ ਉਨ੍ਹਾਂ ਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਹੈ ਜਾਂ ਨਹੀਂ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਰਾਹੀਂ ਬਰਜਿੰਦਰ ਸਿੰਘ ਹਮਦਰਦ ’ਤੇ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਸ਼ੁਰੂ ਹੋ ਗਿਆ ਹੈ ਅਤੇ ਸਿਆਸਤ ਗਰਮਾ ਗਈ ਹੈ। ਕਾਂਗਰਸ ਕਮੇਟੀ ਨੇ ਸਰਕਾਰ ਵਿਰੁੱਧ ਇੱਕ ਮਤਾ ਪੇਸ਼ ਕੀਤਾ ਹੈ।