Home ਤਾਜ਼ਾ ਖਬਰਾਂ ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਸੰਭਾਲਿਆ

ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਸੰਭਾਲਿਆ

0


ਚੰਡੀਗੜ੍ਹ, 1 ਜੂਨ, ਹ.ਬ. : ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਕੱਲ੍ਹ ਅਹੁਦਾ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰਾਲਾ ਮਿਲਣ ਤੋਂ ਬਾਅਦ ਅੱਜ ਸਕੱਤਰੇਤ ਵਿਖੇ ਚਾਰਜ ਸੰਭਾਲ ਲਿਆ। ਦਫ਼ਤਰ ਵਿੱਚ ਚਾਰਜ ਸੰਭਾਲਣ ਸਮੇਂ ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਬਲਕਾਰ ਸਿੰਘ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਬਲਕਾਰ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਜਿਸ ਨੂੰ ਉਹ ਹਮੇਸ਼ਾ ਨਿਭਾਉਣਗੇ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੇ ਚੰਗੇ ਕੰਮ ਦਾ ਇਨਾਮ ਦਿੱਤਾ ਗਿਆ ਹੈ।