ਬਾਈਡਨ ਨੇ ਪੌਣ-ਪਾਣੀ ਚਰਚਾ ਲਈ ਦੁਨੀਆ ਦੇ 40 ਲੀਡਰਾਂ ਨੂੰ ਸੱਦਾ ਭੇਜਿਆ

ਵਾਸ਼ਿੰਗਟਨ, 27 ਮਾਰਚ, ਹ.ਬ. : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੇ ਪ੍ਰਸ਼ਾਸਨ ਨੇ ਪਹਿਲੀ ਕੌਮਾਂਤਰੀ ਪੌਣ-ਪਾਣੀ ਚਰਚਾ ਦੇ ਲਈ ਪ੍ਰਧਾਨ ਮੰਤਰੀ ਮੋਦੀ ਸਣੇ ਵਿਸ਼ਵ ਦੇ 40 ਨੇਤਾਵਾਂ ਨੂੰ ਸੱਦਾ ਭੇਜਿਆ ਹੈ। ਇਹ ਸੰਮੇਲਨ 22 ਅਤੇ 23 ਅਪ੍ਰੈਲ ਨੂੰ ਵਾਈਟ ਹਾਊਸ ਵਿਚ ਹੋਵੇਗਾ। ਬਾਈਡਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵੀ ਚਰਚਾ ਲਈ ਸੱਦਾ ਦਿੱਤਾ ਹੈ। ਵਾਈਟ ਹਾਊਸ ਵੱਲੋਂ ਜਾਰੀ ਕੀਤੇ ਬਿਆਨ ਮੁਤਾਬਿਕ, ਪੌਣ-ਪਾਣੀ ਸਿਖਰ ਸੰਮੇਲਨ 22 ਤੇ 23 ਅਪ੍ਰੈਲ ਨੂੰ ਹੈ। ਦੱਸ ਦੇਈਏ ਕਿ ਮੌਜੂਦਾ ਸਮੇਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਾਲ ਹੀ ਲਗਾਤਾਰ ਬਦਲ ਰਿਹਾ ਪੌਣ-ਪਾਣੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ਕਾਰਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਪੌਣ-ਪਾਣੀ ਚਰਚਾ ਕੀਤੀ ਜਾ ਰਹੀ ਹੈ। ਫਿਲਹਾਲ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਪ੍ਰਸ਼ਾਸਨ ਆਪਣੀ ਪਹਿਲੀ ਪੌਣ-ਪਾਣੀ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਹੈ। ਮੀਡੀਆ ਰਿਪੋਰਟਸ ਮੁਤਾਬਿਕ, ਇਸ ਆਲਮੀ ਪੌਣ-ਪਾਣੀ ਚਰਚਾ ਵਿਚ ਬਾਈਡਨ ਪ੍ਰਸ਼ਾਸਨ ਨੇ ਪਹਿਲੀ ਵਾਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਸੱਦਾ ਭੇਜਿਆ ਹੈ। ਦੱਸ ਦੇਈਏ ਕਿ ਬਾਈਡਨ ਪ੍ਰਸ਼ਾਸਨ ‘ਕਲਾਈਮੇਟ ਆਨ ਲੀਡਰਸ ਸਮਿਟ’ ਲਈ ਪੂਰੀ ਤਰ੍ਹਾਂ ਤਿਆਰ ਹੈ। ਉਥੇ ਹੀ ਇਸ ਸਮਿਟ ਵਿਚ ਪੌਣ-ਪਾਣੀ ਪਰਿਵਰਤਨ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਰਿਪੋਰਟ ਦੀ ਮੰਨੀਏ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਮਾਗਮ ਜ਼ਰੀਏ ਅਮਰੀਕਾ ਜੀਵਾਸ਼ਮ ਈਂਧਨ ਰਾਹੀਂ ਹੋਣ ਵਾਲੇ ਪੌਣ-ਪਾਣੀ ਪ੍ਰਦੂਸ਼ਣ ਨੂੰ ਘਟਾਉਣ ਸਬੰਧੀ ਫ਼ੈਸਲਾ ਲੈ ਸਕਦੇ ਹਨ।

Video Ad
Video Ad