ਨਵੀਂ ਦਿੱਲੀ, 22 ਮਾਰਚ (ਹਮਦਰਦ ਨਿਊਜ਼ ਸਰਵਿਸ) : ਭਾਰਤ ’ਚ ਕੋਵਿਡ-19 ਮਹਾਂਮਾਰੀ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਕਈ ਬਾਲੀਵੁਡ ਹਸਤੀਆਂ ਵੀ ਇਸ ਦੀ ਲਪੇਟ ਵਿੱਚ ਆ ਚੁੱਕੀਆਂ ਹਨ। ਹੁਣ ਖ਼ਬਰ ਆ ਰਹੀ ਹੈ ਕਿ ਬਾਲੀਵੁਡ ਅਦਾਕਾਰ ਸਤੀਸ਼ ਕੌਸ਼ਿਕ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਮਗਰੋਂ ਉਹ ਆਪਣੇ ਘਰ ਵਿੱਚ ਹੀ ਏਕਾਂਤਵਾਸ ਹੋ ਗਏ ਹਨ ਤੇ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਾਉਣ ਤੇ ਏਕਾਂਤਵਾਸ ਹੋਣ ਦੀ ਸਲਾਹ ਦਿੱਤੀ ਹੈ।
ਸਤੀਸ਼ ਕੌਸ਼ਿਕ ਘਰ ਵਿੱਚ ਹੀ ਏਕਾਂਤਵਾਸ ਸਨ, ਪਰ ਸਾਹ ਲੈਣ ਵਿੱਚ ਮੁਸ਼ਕਲ ਆਉਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ।