Home ਤਾਜ਼ਾ ਖਬਰਾਂ ਬਿਜਲੀ ਸੋਧ ਬਿਲ ’ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ

ਬਿਜਲੀ ਸੋਧ ਬਿਲ ’ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ

0
ਬਿਜਲੀ ਸੋਧ ਬਿਲ ’ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 8 ਅਗਸਤ, ਹ.ਬ. : ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਨੂੰ ਕਠਪੁਤਲੀਆਂ ਨਹੀਂ ਸਮਝਣਾ ਚਾਹੀਦਾ। ਅਸੀਂ ਗਲੀ ਤੋਂ ਸੰਸਦ ਤੱਕ ਆਪਣੇ ਹੱਕ ਲਈ ਲੜਾਂਗੇ। ਭਗਵੰਤ ਮਾਨ ਨੇ ਇਸ ਨੂੰ ਰਾਜਾਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਅਸੀਂ ਇਸ ਬਿੱਲ ਨੂੰ ਸੰਸਦ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਜਦੋਂ ਇਹ ਬਿੱਲ 2020 ਵਿੱਚ ਲਿਆਂਦਾ ਗਿਆ ਸੀ ਤਾਂ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਸੀ। ਫਿਰ ਕੇਂਦਰ ਨੇ ਇਸ ਨੂੰ ਵਾਪਸ ਲੈ ਲਿਆ। ਉਸ ਸਮੇਂ ਕੇਂਦਰ ਨੇ ਵਚਨਬੱਧਤਾ ਪ੍ਰਗਟਾਈ ਸੀ ਕਿ ਰਾਜਾਂ ਨਾਲ ਸਲਾਹ ਕਰਕੇ ਇਸ ਨੂੰ ਦੁਬਾਰਾ ਲਿਆਏਗਾ। ਇਸ ਦੇ ਬਾਵਜੂਦ ਕਿਸੇ ਸੂਬੇ ਨਾਲ ਚਰਚਾ ਨਹੀਂ ਕੀਤੀ ਅਤੇ ਬਿੱਲ ਲੈ ਕੇ ਆਏ।