Home ਤਾਜ਼ਾ ਖਬਰਾਂ ਬੀਐਸਐਫ ਜਵਾਨਾਂ ਨੇ ਫਾਇਰਿੰਗ ਕਰਕੇ ਖਦੇੜਿਆ ਪਾਕਿਸਤਾਨੀ ਡਰੋਨ

ਬੀਐਸਐਫ ਜਵਾਨਾਂ ਨੇ ਫਾਇਰਿੰਗ ਕਰਕੇ ਖਦੇੜਿਆ ਪਾਕਿਸਤਾਨੀ ਡਰੋਨ

0


ਅੰਮ੍ਰਿਤਸਰ, 17 ਮਈ, ਹ.ਬ. : ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਕੱਕੜ ਵਿੱਚ ਪਾਕਿਸਤਾਨੀ ਡਰੋਨ ਦਾਖ਼ਲ ਹੋ ਗਿਆ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ। ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਤਲਾਸ਼ੀ ਦੌਰਾਨ ਜਵਾਨਾਂ ਨੇ ਟੇਪ ਨਾਲ ਲਪੇਟੇ 2 ਪੈਕਟ ਬਰਾਮਦ ਕੀਤੇ। ਜਿਸ ਵਿੱਚ 15.5 ਕਿਲੋ ਹੈਰੋਇਨ ਬਰਾਮਦ ਹੋਈ। ਅੰਤਰਰਾਸ਼ਟਰੀ ਬਜ਼ਾਰ ਵਿੱਚ ਨਸ਼ਿਆਂ ਦੀ ਕੀਮਤ ਕਰੋੜਾਂ ਰੁਪਏ ਵਿੱਚ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਅਕਸਰ ਸਰਹੱਦੀ ਖੇਤਰ ਵਿੱਚ ਦਾਖਲ ਹੁੰਦੇ ਹਨ। ਆਵਾਜ਼ ਸੁਣ ਕੇ ਜਵਾਨਾਂ ਨੇ ਫਾਇਰਿੰਗ ਕਰਕੇ ਉਨ੍ਹਾਂ ਨੂੰ ਭਜਾ ਦਿੱਤਾ। ਪਾਕਿਸਤਾਨ ਵਿੱਚ ਬੈਠੇ ਤਸਕਰ ਡਰੋਨ ਦੀ ਮਦਦ ਨਾਲ ਇੱਥੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਦੇ ਹਨ। ਉਨ੍ਹਾਂ ਦੀ ਚੇਨ ਨੂੰ ਤੋੜਨ ਲਈ ਜਵਾਨ ਸਮੇਂ-ਸਮੇਂ ’ਤੇ ਇਲਾਕੇ ’ਚ ਤਲਾਸ਼ੀ ਲੈਂਦੇ ਰਹਿੰਦੇ ਹਨ।