ਬੀਐਸਐਫ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ ਲੱਖ ਰੁਪਏ ਦਾ ਇਨਾਮ

ਅੰਮ੍ਰਿਤਸਰ, 1 ਅਕਤੂਬਰ, ਹ.ਬ. : ਸਰਹੱਦੀ ਇਲਾਕਿਆਂ ਵਿੱਚ ਡਰੋਨ ਦੀਆ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਸਰਹੱਦ ਨੇੜੇ ਡਰੋਨ ਵੇਖੇ ਜਾਂਦੇ ਹਨ, ਹਾਲਾਂਕਿ ਜ਼ਿਆਦਾਤਰ ਨੂੰ ਤਾਂ ਬੀਐਸਐਫ਼ ਵੱਲੋਂ ਨਸ਼ਟ ਕਰ ਦਿੱਤਾ ਜਾਂਦਾ ਹੈ ਜਿਨ੍ਹਾਂ ਵਿੱਚੋਂ ਹਥਿਆਰਾਂ ਤੇ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਹੈ। ਇਸ ਮਾਮਲੇ ਨੂੰ ਲੈ ਕੇ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਦੇ ਲਈ ਸਰਹੱਦੀ ਇਲਾਕਿਆਂ ਦੇ ਲੋਕ ਬੀਐਸਐਫ ਦਾ ਸਾਥ ਦੇਣ ਤਾਂ ਜੋ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਰੋਕਿਆ ਜਾ ਸਕੇ।

Video Ad
Video Ad