Home ਤਾਜ਼ਾ ਖਬਰਾਂ ਬੀਜੇਪੀ ਨਾਲ ਗਠਜੋੜ ਦਾ ਕੋਈ ਇਰਾਦਾ ਨਹੀਂ : ਅਕਾਲੀ ਦਲ

ਬੀਜੇਪੀ ਨਾਲ ਗਠਜੋੜ ਦਾ ਕੋਈ ਇਰਾਦਾ ਨਹੀਂ : ਅਕਾਲੀ ਦਲ

0


ਚੰਡੀਗੜ੍ਹ, 23 ਮਈ, ਹ.ਬ. : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਦੀ ਚਰਚਾ ਲੋਕਾਂ ਵਿੱਚ ਹੋਣ ਲੱਗੀ ਸੀ ਪਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਾਰੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਅਕਾਲੀ ਦਲ ਕੋਲ ਕੁਝ ਵੀ ਨਹੀਂ ਬਚਿਆ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਜਵਾਬੀ ਕਾਰਵਾਈ ਕੀਤੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਉਸ ਦੀ ਭਾਜਪਾ ਨਾਲ ਗੱਠਜੋੜ ਕਰਨ ਦੀ ਕੋਈ ਇੱਛਾ ਨਹੀਂ ਹੈ। ਸੋਮਵਾਰ ਨੂੰ ਇਸ ਮੁੱਦੇ ’ਤੇ ਭਾਜਪਾ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ’ਚ ਬਹੁਜਨ ਸਮਾਜ ਪਾਰਟੀ ਨਾਲ ਅਕਾਲੀ ਦਲ ਦਾ ਗਠਜੋੜ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਪਾਰਟੀ ਦਾ ਕਿਸੇ ਹੋਰ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੋਵੇਗਾ।