
ਸੋਫੀਆ, 18 ਫ਼ਰਵਰੀ, ਹ.ਬ. : ਦਿਨੋਂ ਦਿਨ ਪਰਵਾਸੀਆਂ ਨਾਲ ਸਬੰਧਤ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ। ਇਸੇ ਤਰ੍ਹਾਂ ਇੱਕ ਹੋਰ ਘਟਨਾ ਵਿਚ ਪੁਲਸ ਨੇ ਬੁਲਗਾਰੀਆ ਦੀ ਰਾਜਧਾਨੀ ਸੋਫੀਆ ਨੇੜੇ ਇਕ ਟਰੱਕ ’ਚੋਂ ਇਕ ਬੱਚੇ ਸਮੇਤ 18 ਅਫਗਾਨ ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਇਸ ਮਾਮਲੇ ’ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬੁਲਗਾਰੀਆ ਦੇ ਗ੍ਰਹਿ ਮੰਤਰਾਲੇ ਮੁਤਾਬਕ ਟਰੱਕ ’ਚ ਕਰੀਬ 40 ਲੋਕ ਸਵਾਰ ਸਨ। ਜਿਨ੍ਹਾਂ ’ਚੋਂ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਚੇ ਲੋਕਾਂ ਨੂੰ ਇਲਾਜ ਲਈ ਹਸਪਤਾਲਾਂ ’ਚ ਲਿਜਾਇਆ ਗਿਆ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪਿਰੋਗੋਵ ਸੇਂਟ ਅੰਨਾ ਅਤੇ ਵੀਐਮਏ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।