ਸਿੱਖ ਸੰਗਤ ਨੇ ਸਸਕਾਰ ਕਰਨ ਦਾ ਕੀਤਾ ਵਿਰੋਧ
ਪਟਿਆਲਾ, 3 ਮਈ, ਹ.ਬ. : ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਬੇਅਬਦੀ ਕਰਨ ਵਾਲੇ ਵਿਅਕਤੀ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਇਸ ਸਬੰਧੀ ਜਸਵੀਰ ਸਿੰਘ ਦੀ ਸਿਵਲ ਹਸਪਤਾਲ ਵਿਚ ਮੌਤ ਹੋਣ ਪਿਛੋਂ ਬਾਅਦ ਦੁਪਹਿਰ ਤੱਕ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਸ ਦੀ ਦੇਹ ਲੈਣ ਲਈ ਸਿਵਲ ਹਸਪਤਾਲ ਨਹੀਂ ਪੁੱਜੇ। ਸਿੱਖ ਸੰਗਤ ਨੇ ਸਸਕਾਰ ਕਰਨ ਦਾ ਵਿਰੋਧ ਕੀਤਾ ਹੈ।
ਉਧਰ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕੋਈ ਵਿਅਕਤੀ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਅਕੀਦਾ ਰੱਖਦਾ ਹੈ, ਉਹ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਦੀਆਂ ਅੰਤਿਮ ਰਸਮਾਂ ’ ਚ ਹਿੱਸਾ ਨਾ ਲਵੇ। ਗਿਆਨੀ ਰਘਬੀਰ ਸਿੰਘ ਨੇ ਵੀਡੀਓ ਜਾਰੀ ਕਰਕੇ ਸੰਗਤ ਨੂੰ ਅਪੀਲ ਕੀਤੀ ਕੀ ਇਸ ਬੇਅਦਬੀ ਕਾਂਡ ਦੇ ਦੋਸ਼ੀ ਦੀਆਂ ਅੰਤਿਮ ਰਸਮਾਂ ਦੇ ਵਿਚ ਸੰਗਤ ਹਿੱਸਾ ਨਾ ਲਏ ਤੇ ਨਾਲ ਹੀ ਗੁਰੂ ਘਰਾਂ ਦੇ ਪਾਠੀ ਸਿੰਘ ਤੇ ਰਾਗੀ ਸਿੰਘ ਵੀ ਸੇਵਾਵਾਂ ਨਾ ਦੇਣ।
