Home ਤਾਜ਼ਾ ਖਬਰਾਂ ਬੈਂਸ ਭਰਾ ਬੀਜੇਪੀ ਵਿਚ ਹੋ ਸਕਦੇ ਹਨ ਸ਼ਾਮਲ

ਬੈਂਸ ਭਰਾ ਬੀਜੇਪੀ ਵਿਚ ਹੋ ਸਕਦੇ ਹਨ ਸ਼ਾਮਲ

0


ਲੁਧਿਆਣਾ, 25 ਅਪ੍ਰੈਲ , ਹ.ਬ. : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਭਾਜਪਾ ਵਿੱਚ ਜਾਣ ਦੀ ਚਰਚਾ ਸਿਆਸੀ ਗਲਿਆਰਿਆਂ ਵਿੱਚ ਚਲਦੀ ਰਹੀ ਹੈ। ਦੇਰ ਸ਼ਾਮ ਤੱਕ ਬੈਂਸ ਭਰਾਵਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਨਹੀਂ ਕੀਤੀ । ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਦੋਵੇਂ ਭਰਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਸਕਦੇ ਹਨ। ਗੌਰਤਲਬ ਹੈ ਕਿ ਬੈਂਸ ਭਰਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਮਾਨ ਨਾਲ ਸਿਆਸਤ ਸ਼ੁਰੂ ਕੀਤੀ ਸੀ। ਬਾਅਦ ਵਿੱਚ ਦੋਵੇਂ ਭਰਾ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ ਸੀ

ਖਾਸ ਕਰਕੇ ਵੱਡੇ ਭਰਾ ਕਈ ਸਾਲ ਸ਼੍ਰੋਮਣੀ ਕਮੇਟੀ ਮੈਂਬਰ ਰਹੇ, ਫਿਰ ਸਿਮਰਜੀਤ ਸਿੰਘ ਬੈਂਸ ਅਕਾਲੀ ਦਲ ਵਿਚ ਸਰਗਰਮ ਹੋਏ, ਕੌਂਸਲਰ ਦੇ ਅਹੁਦੇ ਲਈ ਚੋਣ ਲੜੇ ਅਤੇ ਜਿੱਤ ਗਏ । ਉਦੋਂ ਤੋਂ ਸਿਮਰਜੀਤ ਸਿੰਘ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਸ਼ਹਿਰ ਦੀ ਸਿਆਸਤ ਵਿੱਚ ਅਹਿਮ ਪ੍ਰਭਾਵ ਪਾਉਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਦਲ ਤੋਂ ਦੱਖਣੀ ਸੀਟ ਤੋਂ ਵਿਧਾਨ ਸਭਾ ਦੀ ਟਿਕਟ ਮੰਗੀ, ਪਰ ਟਿਕਟ ਨਹੀਂ ਮਿਲੀ। ਇਸ ਤੋਂ ਨਾਰਾਜ਼ ਹੋ ਕੇ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਛੱਡ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ।