Home ਤਾਜ਼ਾ ਖਬਰਾਂ ਬੰਬ ਦੀ ਸੂਚਨਾ ਮਿਲਣ ’ਤੇ ਪਈਆਂ ਭਾਜੜਾਂ

ਬੰਬ ਦੀ ਸੂਚਨਾ ਮਿਲਣ ’ਤੇ ਪਈਆਂ ਭਾਜੜਾਂ

0
ਬੰਬ ਦੀ ਸੂਚਨਾ ਮਿਲਣ ’ਤੇ ਪਈਆਂ ਭਾਜੜਾਂ

ਚੰਡੀਗੜ੍ਹ, 24 ਜਨਵਰੀ, ਹ.ਬ. : ਬੰਬ ਦੀ ਸੂਚਨਾ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਹਫੜਾ ਦਫੜੀ ਮਚ ਗਈ। ਪੁਲਿਸ ਨੂੰ ਇੱਕ ਪੱਤਰ ਮਿਲਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੰਡੀਗੜ੍ਹ ਦੇ ਜੁਡੀਸ਼ੀਅਲ ਕੰਪਲੈਕਸ ਵਿੱਚ ਬੰਬ ਰੱਖਿਆ ਗਿਆ ਹੈ। ਇਹ ਬੰਬ ਇੱਕ ਕਾਰ ਵਿੱਚ ਹੈ, ਜੋ 1 ਵਜੇ ਫਟੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਦੇ ਸੂਤਰਾਂ ਅਨੁਸਾਰ ਡੀਏ ਦੇ ਦਫ਼ਤਰ ’ਚ ਬੰਬ ਹੋਣ ਦੀ ਕਾਲ ਮਿਲੀ, ਜਿਸ ਤੋਂ ਬਾਅਦ ਪੁਲਿਸ ਤੁਰੰਤ ਉੱਥੇ ਪਹੁੰਚ ਗਈ। ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਗਿਆ ਹੈ। ਸਾਰੇ ਵਕੀਲਾਂ ਨੂੰ ਵੀ ਬਾਹਰ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਆਪ੍ਰੇਸ਼ਨ ਸੈਲ, ਡਾਗ ਸਕੁਐਡ, ਬੰਬ ਡਿਸਪੋਜ਼ਲ ਟੀਮ ਅਤੇ ਰਿਜ਼ਰਵ ਫੋਰਸ ਦੇ ਕਮਾਂਡੋ ਅਦਾਲਤ ਵਿਚ ਪਹੁੰਚ ਗਏ ਹਨ। ਸਰਚ ਆਪਰੇਸ਼ਨ ਚਲਾ ਕੇ ਬੰਬ ਲੱਭਿਆ ਜਾ ਰਿਹਾ ਹੈ। ਸੈਕਟਰ-43 ’ਚ ਜਿਸ ਜਗ੍ਹਾ ’ਤੇ ਪੁਲਸ ਦਾ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ, ਉਸ ਤੋਂ ਥੋੜ੍ਹੀ ਦੂਰੀ ’ਤੇ ਚੰਡੀਗੜ੍ਹ ਦਾ ਬੱਸ ਸਟੈਂਡ ਵੀ ਹੈ। ਉਥੇ ਹੀ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।