ਫਿਰੋਜ਼ਪੁਰ, 16 ਮਈ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਜੀਰਾ ਵਿਖੇ ਖੁੱਲ੍ਹੀ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਪਿਛਲੇ 177 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਹੇਠ ਲਿਆ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਸਰਕਾਰ ਨੂੰ ਫੈਕਟਰੀ ਮਾਲਕਾਂ ਦਾ ਪੱਖ ਸੁਣਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਸਵੇਰੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਮੰਗ ’ਤੇ ਜ਼ੀਰੇ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਗੱਲ ਦੁਹਰਾਈ, ਫਿਰ ਦੁਪਹਿਰ ਬਾਅਦ ਹਾਈ ਕੋਰਟ ਨੇ ਸਰਕਾਰ ਨੂੰ ਫੈਕਟਰੀ ਬੰਦ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਫੈਕਟਰੀ ਮਾਲਕ ਦਾ ਪੱਖ ਸੁਣਨ ਲਈ ਕਿਹਾ। 2 ਹਫਤਿਆਂ ਦੇ ਅੰਦਰ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਫੈਕਟਰੀ ਦਾ ਪੱਖ ਸੁਣਨ ਲਈ ਕਿਹਾ ਹੈ।