Home ਤਾਜ਼ਾ ਖਬਰਾਂ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨੂੰ ਭੰਬਲਭੂਸੇ ਵਿਚ ਪਾਇਆ

ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਨੂੰ ਭੰਬਲਭੂਸੇ ਵਿਚ ਪਾਇਆ

0


ਇੱਕ ਪਾਸੇ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਅਪੀਲ ਦੂਜੇ ਪਾਸੇ ਆਈਲੈਟਸ ਨੂੰ ਵਿਸ਼ਾ ਬਣਾਉਣ ਦੀ ਤਿਆਰੀ
ਚੰਡੀਗੜ੍ਹ, 26 ਮਈ, ਹ.ਬ. : ਇੱਕ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਲੱਖਾਂ ਰੁਪਏ ਖਰਚ ਕੇ ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਖੁਦ ਸਕੂਲੀ ਵਿਦਿਆਰਥੀਆਂ ਨੂੰ ਆਈਲੈਟਸ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਆਈਲੈਟਸ ਨੂੰ ਸਕੂਲ ਦਾ ਵਿਸ਼ਾ ਬਣਾਉਣ ਦੀ ਮੰਗ ਰੱਖੀ ਹੈ।

ਪੰਜਾਬ ਸਰਕਾਰ ਨੇ ਸੂਬੇ ਵਿੱਚ ਆਈਲੈਟਸ ਕੋਚਿੰਗ ਸੈਂਟਰਾਂ ਦੀ ਆੜ ਵਿੱਚ ਇਮੀਗ੍ਰੇਸ਼ਨ ਕੇਂਦਰਾਂ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਕਮਾਈ ਨੂੰ ਆਪਣੀ ਮੰਗ ਦਾ ਆਧਾਰ ਦੱਸਿਆ ਹੈ। ਇਹ ਫਰਜ਼ੀ ਇਮੀਗ੍ਰੇਸ਼ਨ ਕੇਂਦਰ ਆਮ ਲੋਕਾਂ ਤੋਂ ਲੱਖਾਂ ਰੁਪਏ ਲੈਂਦੇ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਫਰਜ਼ੀ ਆਈਲੈਟਸ ਕੋਚਿੰਗ ਸੈਂਟਰਾਂ ਦੇ ਸੰਚਾਲਕ ਨੌਜਵਾਨਾਂ ਨੂੰ ਵੱਖ-ਵੱਖ ਦੇਸ਼ਾਂ ਦਾ ਵੀਜ਼ਾ ਦਿਵਾਉਣ ਦੇ ਬਹਾਨੇ ਲੱਖਾਂ ਰੁਪਏ ਦੀ ਠੱਗੀ ਮਾਰ ਰਹੇ ਹਨ। ਇਸ ਗੈਰ-ਕਾਨੂੰਨੀ ਕਮਾਈ ਨੂੰ ਰੋਕਣ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਆਈਲੈਟਸ ਨੂੰ ਸਿੱਖਿਆ ਦਾ ਹਿੱਸਾ ਬਣਾਉਣ ਦੀ ਮੰਗ ਕੀਤੀ ਹੈ।