
ਦਿੱਲੀ ਦੀ ਅਦਾਲਤ ਨੇ ਹਵਾਲਗੀ ਲਈ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ/ਮੈਲਬਰਨ, 25 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਆਸਟਰੇਲੀਆ ਤੋਂ ਭਗੌੜੇ ਅਤੇ 10 ਲੱਖ ਡਾਲਰ ਦੀ ਇਨਾਮੀ ਰਾਸ਼ੀ ਵਾਲੇ ਰਾਜਵਿੰਦਰ ਸਿੰਘ ਨੂੰ ਦਿੱਲੀ ਪੁਲਿਸ ਨੇ ਪਿਛਲੇ ਮਹੀਨੇ ਗ੍ਰਿਫ਼ਤਾਰ ਕਰ ਲਿਆ ਸੀ। ਹੁਣ ਦਿੱਲੀ ਦੀ ਇੱਕ ਅਦਾਲਤ ਨੇ ਰਾਜਵਿੰਦਰ ਦੀ ਆਸਟਰੇਲੀਆ ਹਵਾਲਗੀ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਚਲਦਿਆਂ ਗੋਰੀ ਔਰਤ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਇਸ 38 ਸਾਲਾ ਪੰਜਾਬੀ ਨੂੰ ਹੁਣ ਭਾਰਤ ਵੱਲੋਂ ਆਸਟਰੇਲੀਆ ਦੇ ਹਵਾਲੇ ਕੀਤਾ ਜਾਵੇਗਾ। ਹਵਾਲਗੀ ਦੀ ਇਸ ਪ੍ਰਕਿਰਿਆ ਵਿੱਚ 3 ਕੁ ਹਫ਼ਤਿਆਂ ਦਾ ਸਮਾਂ ਲੱਗ ਸਕਦਾ ਹੈ।