Home ਤਾਜ਼ਾ ਖਬਰਾਂ ਭਾਰਤੀ ਵਿਦਿਆਰਥੀਆਂ ਦੀ ਚੀਨ ’ਚ ਵਾਪਸੀ ਦੀ ਪ੍ਰਕਿਰਿਆ ਹੋਈ ਸ਼ੁਰੂ

ਭਾਰਤੀ ਵਿਦਿਆਰਥੀਆਂ ਦੀ ਚੀਨ ’ਚ ਵਾਪਸੀ ਦੀ ਪ੍ਰਕਿਰਿਆ ਹੋਈ ਸ਼ੁਰੂ

0
ਭਾਰਤੀ ਵਿਦਿਆਰਥੀਆਂ ਦੀ ਚੀਨ ’ਚ ਵਾਪਸੀ ਦੀ ਪ੍ਰਕਿਰਿਆ ਹੋਈ ਸ਼ੁਰੂ

ਬੀਜਿੰਗ, 10 ਅਗਸਤ, ਹ.ਬ. : ਚੀਨ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਦੇਸ਼ ਵਾਪਸੀ ਤੋਂ ਬਾਅਦ ਕੋਵਿਡ-19 ਨਾਲ ਸਬੰਧਤ ਵੀਜ਼ਾ ਪਾਬੰਦੀਆਂ ਕਾਰਨ ਫਸੇ ਘਰ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੀ ਵਾਪਸੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਦਾ ਪਹਿਲਾ ਜੱਥਾ ਬਹੁਤ ਜਲਦੀ ਆ ਸਕਦਾ ਹੈ। ਚੀਨ ਦੇ ਇਸ ਫੈਸਲੇ ਨੇ ਉਥੋਂ ਦੇ ਕਾਲਜਾਂ ਵਿੱਚ ਪੜ੍ਹਾਈ ਮੁੜ ਸ਼ੁਰੂ ਕਰਨ ਦੀ ਉਡੀਕ ਕਰ ਰਹੇ ਹਜ਼ਾਰਾਂ ਵਿਦਿਆਰਥੀਆਂ ਵਿੱਚ ਉਮੀਦਾਂ ਵਧਾ ਦਿੱਤੀਆਂ ਹਨ।
ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਮੀਡੀਆ ਬ੍ਰੀਫਿੰਗ ’ਚ ਕਿਹਾ ਕਿ ਅਸੀਂ ਵਿਦੇਸ਼ੀ ਵਿਦਿਆਰਥੀਆਂ ਦੀ ਚੀਨ ਵਾਪਸੀ ਲਈ ਡੂੰਘਾਈ ਨਾਲ ਕੰਮ ਕਰ ਰਹੇ ਹਾਂ ਅਤੇ ਭਾਰਤੀ ਵਿਦਿਆਰਥੀਆਂ ਦੀ ਵਾਪਸੀ ਲਈ ਇਹ ਪ੍ਰਕਿਰਿਆ ਸ਼ੁਰੂ ਹੋ ਗਈ ਹੈ।