ਭਾਰਤ ‘ਚ ਕੋਵਿਡ-19 ਵਿਰੁੱਧ ਟੀਕਾਕਰਨ ਦੀ ਰਫ਼ਤਾਰ ਦੁਨੀਆ ‘ਚ ਸਭ ਤੋਂ ਤੇਜ਼, ਅਮਰੀਕਾ ਨੂੰ ਪਿੱਛੇ ਛੱਡਿਆ

ਨਵੀਂ ਦਿੱਲੀ, 7 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਕੇਂਦਰੀ ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਰੋਕੂ ਟੀਕਾਕਰਨ ’ਚ ਅਮਰੀਕਾ ਨੂੰ ਪਿੱਛੇ ਛੱਡਦੇ ਹੋਏ ਭਾਰਤ ਦੁਨੀਆ ‘ਚ ਸਭ ਤੋਂ ਤੇਜ਼ ਟੀਕਾਕਰਨ ਵਾਲਾ ਦੇਸ਼ ਬਣ ਗਿਆ ਹੈ। ਭਾਰਤ ‘ਚ ਰੋਜ਼ਾਨਾ ਔਸਤਨ 30,93,861 ਖ਼ੁਰਾਕਾਂ ਦਿੱਤੀਆਂ ਜਾ ਰਹੀਆਂ ਹਨ। ਦੇਸ਼ ਵਿਚ ਹੁਣ ਤੱਕ ਕੋਵਿਡ-19 ਟੀਕੇ ਦੀਆਂ 8.70 ਕਰੋੜ ਤੋਂ ਵਧੇਰੇ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Video Ad

ਬੁੱਧਵਾਰ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਮੁਤਾਬਕ ਕੁਲ 13,32,130 ਸੈਸ਼ਨਾਂ ‘ਚ ਟੀਕਿਆਂ ਦੀਆਂ 8,70,77,474 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ‘ਚੋਂ 89,63,724 ਸਿਹਤ ਕਾਮਿਆਂ ਨੂੰ ਕੋਵਿਡ-19 ਦੀ ਪਹਿਲੀ ਖ਼ੁਰਾਕ ਦਿੱਤੀ ਗਈ, ਜਦਕਿ 53,94,913 ਸਿਹਤ ਕਾਮਿਆਂ ਨੂੰ ਦੂਜੀ ਖ਼ੁਰਾਕ ਦਿੱਤੀ ਗਈ ਹੈ।

ਫ਼ਰੰਟ ਲਾਈਨ ਦੇ 97,36,629 ਮੁਲਾਜ਼ਮਾਂ ਨੂੰ ਪਹਿਲੀ ਖ਼ੁਰਾਕ ਅਤੇ 43,12,826 ਕਾਮਿਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 60 ਸਾਲ ਤੋਂ ਵੱਧ ਉਮਰ ਦੇ 3,53,75,953 ਲੋਕਾਂ ਨੂੰ ਪਹਿਲੀ ਖ਼ੁਰਾਕ ਅਤੇ ਇਸੇ ਉਮਰ ਵਰਗ ਦੇ 10,00,787 ਲੋਕਾਂ ਨੂੰ ਦੂਜੀ ਖ਼ੁਰਾਕ ਦਿੱਤੀ ਗਈ ਹੈ। ਉੱਥੇ ਹੀ 45 ਸਾਲ ਤੋਂ 60 ਸਾਲ ਦਰਮਿਆਨ 2,18,60,709 ਲੋਕਾਂ ਨੂੰ ਪਹਿਲੀ ਖ਼ੁਰਾਕ ਅਤੇ 4,31,933 ਲੋਕਾਂ ਨੂੰ ਦੂਜੀ ਖ਼ੁਰਾਕ ਦਿੱਤੀ ਗਈ ਹੈ। ਪਿਛਲੇ 24 ਘੰਟਿਆਂ ਦੇ ਜੇਕਰ ਗੱਲ ਕੀਤੀ ਜਾਵੇ ਤਾਂ 33 ਲੱਖ ਤੋਂ ਵਧੇਰੇ ਕੋਵਿਡ-19 ਰੋਕੂ ਟੀਕੇ ਦੀਆਂ ਖ਼ੁਰਾਕਾਂ ਦਿੱਤੀਆਂ ਗਈਆਂ।

ਦੇਸ਼ ‘ਚ ਕੋਰੋਨਾ ਵਾਇਰਸ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਸਭ ਤੋਂ ਵਧੇਰੇ 1,15,736 ਨਵੇਂ ਕੇਸ ਸਾਹਮਮੇ ਆਏ ਹਨ। ਨਵੇਂ ਕੇਸਾਂ ‘ਚ ਮਹਾਰਾਸ਼ਟਰ, ਛੱਤੀਸਗੜ੍ਹ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਮੱਧ ਪ੍ਰਦੇਸ਼, ਤਾਮਿਲਨਾਡੂ ਅਤੇ ਕੇਰਲ ਦੀ ਹਿੱਸੇਦਾਰੀ 80.70 ਫ਼ੀਸਦੀ ਰਹੀ। ਪਿਛਲੇ 24 ਘੰਟਿਆਂ ‘ਚ ਵਾਇਰਸ ਨਾਲ 630 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦਾ ਅੰਕੜਾ 1.66 ਲੱਖ ਤੋਂ ਪਾਰ ਪਹੁੰਚ ਗਿਆ ਹੈ।

Video Ad