Home ਕਰੋਨਾ ਭਾਰਤ ’ਚ ਬੇਕਾਬੂ ਹੋਇਆ ਕੋਰੋਨਾ : ਲਗਾਤਾਰ ਤੀਜੇ ਦਿਨ 1 ਲੱਖ ਤੋਂ ਵੱਧ ਮਿਲੇ ਨਵੇਂ ਮਰੀਜ਼

ਭਾਰਤ ’ਚ ਬੇਕਾਬੂ ਹੋਇਆ ਕੋਰੋਨਾ : ਲਗਾਤਾਰ ਤੀਜੇ ਦਿਨ 1 ਲੱਖ ਤੋਂ ਵੱਧ ਮਿਲੇ ਨਵੇਂ ਮਰੀਜ਼

0
ਭਾਰਤ ’ਚ ਬੇਕਾਬੂ ਹੋਇਆ ਕੋਰੋਨਾ : ਲਗਾਤਾਰ ਤੀਜੇ ਦਿਨ 1 ਲੱਖ ਤੋਂ ਵੱਧ ਮਿਲੇ ਨਵੇਂ ਮਰੀਜ਼

ਨਵੀਂ ਦਿੱਲੀ, 9 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਵਾਇਰਸ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਦੇਸ਼ ਵਿੱਚ ਲਗਾਤਾਰ ਤੀਜੇ ਦਿਨ 1 ਲੱਖ ਤੋਂ ਵੱਧ ਨਵੇਂ ਕੇਸ ਮਿਲੇ ਹਨ। ਬੀਤੇ 24 ਘੰਟਿਆਂ ਵਿੱਚ 1 ਲੱਖ 31 ਹਜ਼ਾਰ 900 ਤੋਂ ਵੱਧ ਨਵੇਂ ਮਰੀਜ਼ ਮਿਲੇ, ਜੋ ਕਿ ਹੁਣ ਤੱਕ ਦੇ ਰੋਜ਼ਾਨਾ ਕੇਸਾਂ ਦਾ ਸਭ ਤੋਂ ਵੱਡਾ ਅੰਕੜਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ 1 ਲੱਖ 26 ਹਜ਼ਾਰ ਅਤੇ ਮੰਗਲਵਾਰ ਨੂੰ 1 ਲੱਖ 15 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਸਨ। ਕੋਰੋਨਾ ਦੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਬੀਤੇ 24 ਘੰਟਿਆਂ ਵਿੱਚ 61 ਹਜ਼ਾਰ 899 ਤੋਂ ਵੱਧ ਮਰੀਜ਼ਾਂ ਨੇ ਮਹਾਂਮਾਰੀ ਨੂੰ ਮਾਤ ਦਿੱਤੀ। ਜਦਕਿ 780 ਮਰੀਜ਼ਾਂ ਨੇ ਕੋਵਿਡ-19 ਮਹਾਂਮਾਰੀ ਕਾਰਨ ਦਮ ਤੋੜ ਦਿੱਤਾ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਕੋਰੋਨਾ ਦੀ ਲਪੇਟ ਵਿੱਚ ਆਏ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1 ਲੱਖ 67 ਹਜ਼ਾਰ 642 ’ਤੇ ਪੁੱਜ ਗਈ ਹੈ। ਲਗਾਤਾਰ 30 ਦਿਨਾਂ ਤੋਂ ਨਵੇਂ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਅੰਕੜਿਆਂ ਮੁਤਾਬਕ, ਦੇਸ਼ ’ਚ ਹਾਲੇ ਤੱਕ ਕੁਲ 1 ਕਰੋੜ 19 ਲੱਖ 13 ਹਜ਼ਾਰ 292 ਲੋਕ ਮਹਾਂਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।
16 ਜਨਵਰੀ ਨੂੰ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 9 ਕਰੋੜ 43 ਲੱਖ 34 ਹਜ਼ਾਰ 262 ਲੋਕਾਂ ਨੂੰ ਟੀਕੇ ਲਗਾਏ ਜਾ ਚੁੱਕੇ ਹਨ। ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ 12 ਰਾਜ ਅਜਿਹੇ ਹਨ, ਜਿਥੇ ਕੋਰੋਨਾ ਦੇ ਕੇਸ ਵੱਧ ਰਹੇ ਹਨ ਅਤੇ ਲਾਗ ਕਾਰਨ ਲੋਕ ਮਰ ਰਹੇ ਹਨ। ਇਨ੍ਹਾਂ ਰਾਜਾਂ ਵਿੱਚ ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ, ਕਰਨਾਟਕ, ਗੁਜਰਾਤ, ਮੱਧ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਕੇਰਲ ਸ਼ਾਮਲ ਹਨ। ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਰਾਜਾਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਉਹ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਇਹ ਵੀ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ।
ਕੋਰੋਨਾ ਮਾਮਲੇ ਵਿਚ ਭਾਰਤ ਵੀ ਅਮਰੀਕਾ ਦੀ ਰਾਹ ਤੇ ਚੱਲ ਰਿਹਾ ਹੈ। ਅਮਰੀਕਾ ਵਿਚ ਵੀ ਪਿਛਲੇ ਸਾਲ ਅਗਸਤ ਅਤੇ ਸਤੰਬਰ ਵਿਚ ਕੇਸ ਬਹੁਤ ਤੇਜ਼ੀ ਨਾਲ ਘਟਣੇ ਸ਼ੁਰੂ ਹੋਏ ਸਨ, ਫਿਰ ਅਚਾਨਕ ਅਕਤੂਬਰ ਤੋਂ ਇਹ ਵਧਣੇ ਸ਼ੁਰੂ ਹੋ ਗਏ ਅਤੇ ਦਸੰਬਰ ਵਿਚ ਇਕ ਮਹੀਨੇ ਵਿਚ ਰਿਕਾਰਡ 63.45 ਲੱਖ ਮਰੀਜ਼ ਮਿਲੇ। ਅਮਰੀਕਾ ਵਿਚ ਪਿਛਲੇ 24 ਘੰਟਿਆਂ ਵਿਚ 75,916 ਨਵੇਂ ਕੇਸ ਸਾਹਮਣੇ ਆ ਰਹੇ ਹਨ, ਜਿਸ ਤੋਂ ਬਾਅਦ ਦੇਸ਼ ਵਿਚ ਕੁੱਲ ਕੇਸਾਂ ਦੀ ਗਿਣਤੀ 3 ਕਰੋੜ 17 ਲੱਖ 13 ਹਜ਼ਾਰ 159 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ 951 ਲੋਕਾਂ ਦੀ ਵੀ ਇਸ ਵਾਇਰਸ ਕਾਰਨ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਅਮਰੀਕਾ ਵਿਚ ਕੋਰੋਨਾ ਤੋਂ ਹੋਈਆਂ ਮੌਤਾਂ ਦੀ ਕੁਲ ਗਿਣਤੀ 5 ਲੱਖ 73 ਹਜ਼ਾਰ 799 ਹੋ ਗਈ ਹੈ। ਕੋਰੋਨਾ ਦੀ ਲਾਗ ਲਗਾਤਾਰ ਫੈਲ ਰਹੀ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਦੀ ਸਮੱਸਿਆ ਪਹਿਲਾਂ ਨਾਲੋਂ ਵੱਧ ਗਈ ਹੈ।