Home ਤਾਜ਼ਾ ਖਬਰਾਂ ਭਾਰਤ ਦੇ ਗਣਤੰਤਰ ਦਿਹਾੜੇ ’ਤੇ ਮਿਸਰ ਦੇ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ

ਭਾਰਤ ਦੇ ਗਣਤੰਤਰ ਦਿਹਾੜੇ ’ਤੇ ਮਿਸਰ ਦੇ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ

0
ਭਾਰਤ ਦੇ ਗਣਤੰਤਰ ਦਿਹਾੜੇ ’ਤੇ ਮਿਸਰ ਦੇ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ

ਨਵਂੀ ਦਿੱਲੀ, 26 ਨਵੰਬਰ, ਹ.ਬ. : ਭਾਰਤ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੂੰ 2023 ਵਿੱਚ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਹੈ। ਭਾਰਤ ਦਾ ਇਹ ਕਦਮ ਮਿਸਰ ਨਾਲ ਸਿਆਸੀ ਅਤੇ ਫੌਜੀ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਇਸ ਪ੍ਰਮੁੱਖ ਅਫਰੀਕੀ ਦੇਸ਼ ਤੱਕ ਭਾਰਤ ਦੀ ਪਹੁੰਚ ਹੋਰ ਮਜ਼ਬੂਤ ਹੋਵੇਗੀ। ਦੋ ਸਾਲਾਂ ਬਾਅਦ ਕਿਸੇ ਵਿਦੇਸ਼ੀ ਮੁੱਖ ਮਹਿਮਾਨ ਇਸ ਸਮਾਗਮ ਦਾ ਹਿੱਸਾ ਹੋਣਗੇ। ਇਹ ਪਰੰਪਰਾ ਕੋਰੋਨਾ ਕਾਰਨ ਦੋ ਸਾਲਾਂ ਤੋਂ ਬੰਦ ਸੀ। ਇਸ ਤੋਂ ਪਹਿਲਾਂ ਆਖਰੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਮੇਸੀਅਸ ਬੋਲਸੋਨਾਰੋ ਸਾਲ 2020 ’ਚ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਦੇ ਤੌਰ ’ਤੇ ਭਾਰਤ ਆਏ ਸਨ। ਰਿਪੋਰਟ ਮੁਤਾਬਕ 16 ਅਕਤੂਬਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਮਿਸਰ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਪਹੁੰਚੇ ਸਨ। ਸ਼ਾਇਦ ਇਸ ਸਮੇਂ ਮਿਸਰ ਦੇ ਰਾਸ਼ਟਰਪਤੀ ਨੂੰ ਮੁੱਖ ਮਹਿਮਾਨ ਵਜੋਂ ਰਸਮੀ ਤੌਰ ’ਤੇ ਸੱਦਾ ਦਿੱਤਾ ਗਿਆ ਸੀ।