Home ਤਾਜ਼ਾ ਖਬਰਾਂ ਭਾਰਤ ਦੇ ਨਵੇਂ ਚੀਫ਼ ਜਸਟਿਸ ਐਨਵੀ ਰਮਨਾ 24 ਅਪ੍ਰੈਲ ਨੂੰ ਸੰਭਾਲਣਗੇ ਅਹੁਦਾ

ਭਾਰਤ ਦੇ ਨਵੇਂ ਚੀਫ਼ ਜਸਟਿਸ ਐਨਵੀ ਰਮਨਾ 24 ਅਪ੍ਰੈਲ ਨੂੰ ਸੰਭਾਲਣਗੇ ਅਹੁਦਾ

0
ਭਾਰਤ ਦੇ ਨਵੇਂ ਚੀਫ਼ ਜਸਟਿਸ ਐਨਵੀ ਰਮਨਾ 24 ਅਪ੍ਰੈਲ ਨੂੰ ਸੰਭਾਲਣਗੇ ਅਹੁਦਾ

ਨਵੀਂ ਦਿੱਲੀ, 6 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਭਾਰਤ ਨਵੇਂ ਚੀਫ਼ ਜਸਟਿਸ ਐਨਵੀ ਰਮਨਾ ਦੀ ਨਿਯੁਕਤੀ ’ਤੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਆਪਣੀ ਮੋਹਰ ਲਗਾ ਦਿੱਤੀ। ਇਸ ਦੇ ਚਲਦਿਆਂ ਹੁਣ ਐਨਵੀ ਰਮਨਾ 24 ਅਪ੍ਰੈਲ ਨੂੰ ਭਾਰਤ ਦੇ ਚੀਫ਼ ਜਸਟਿਸ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ।
ਭਾਰਤ ਦੇ ਮੌਜੂਦਾ ਚੀਫ ਜਸਟਿਸ ਸ਼ਰਦ ਅਰਵਿੰਦ ਬੋਬੜੇ 23 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਮਗਰੋਂ 24 ਅਪ੍ਰੈਲ ਨੂੰ ਐਨਵੀ ਰਮਨਾ ਚੀਫ਼ ਜਸਟਿਸ ਦਾ ਅਹੁਦਾ ਸੰਭਾਲਣਗੇ। ਐਨਵੀ ਰਮਨਾ ਆਂਧਰਾ ਪ੍ਰਦੇਸ਼ ਦੇ ਖੇਤੀਬਾੜੀ ਨਾਲ ਸਬੰਧਤ ਪਰਿਵਾਰ ’ਚੋਂ ਹਨ। ਉਨ੍ਹਾਂ ਨੂੰ ਜੂਨ 2000 ਵਿਚ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸਥਾਈ ਜੱਜ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਸੀ। ਫਰਵਰੀ 2014 ਵਿਚ ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਉਹ ਦਿੱਲੀ ਹਾਈਕੋਰਟ ਦੇ ਮੁੱਖ ਜੱਜ ਰਹਿ ਚੁੱਕੇ ਹਨ। ਜਸਟਿਸ ਰਮਨਾ ਦੀ ਬੈਂਚ ਨੇ ਜੰਮੂ-ਕਸ਼ਮੀਰ ਵਿਚ ਇੰਟਰਨੈੱਟ ਪਾਬੰਧੀਆਂ ’ਤੇ ਫੈਸਲਾ ਦਿੱਤਾ ਸੀ ਕਿ ਇਸ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ, ਜਿਸ ਤੋਂ ਬਾਅਦ ਸਰਕਾਰ ਨੇ ਪਾਬੰਦੀਆਂ ਹਟਾ ਦਿੱਤੀਆਂ ਸਨ।